ਸ਼ੇਰਪੁਰ, 25 ਸਤੰਬਰ (ਦਰਸ਼ਨ ਸਿੰਘ ਖੇੜੀ) - ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਨੂੰ ਦਾਨੀ ਸੱਜਣਾਂ ਵਲੋਂ 9 ਏ.ਸੀ ਭੇਟ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਜੀਤਪਾਲ ਸਿੰਘ ਘਨੌਰੀ ਨੇ ਦੱਸਿਆ ਕਿ ਟਿੱਬਾ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਪੂਰਨ ਤੌਰ ਤੇ ਏਅਰ ਕੰਡੀਸ਼ਨਰ ਬਣ ਗਿਆ ਹੈ | ਇਸ ਮੌਕੇ ਓਮ ਕਰਵਾਏ ਗਏ ਸਮਾਗਮ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਦੇ ਸਟਾਫ਼ ਵਲੋਂ ਦਾਨੀ ਸੱਜਣਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਰਾਜਵੰਤ ਕੌਰ, ਮਨਜਿੰਦਰ ਸਿੰਘ, ਕਰਮਜੀਤ ਸਿੰਘ ਪੰਚ, ਹੈਪੀ ਸ਼ਰਮਾ, ਸ਼ਮਸ਼ੇਰ ਸਿੰਘ, ਲਖਬੀਰ ਸਿੰਘ, ਡਾਕਟਰ ਰਣਜੀਤ ਸਿੰਘ, ਡਾਕਟਰ ਲਖਵਿੰਦਰ ਸਿੰਘ ਲੱਖਾ, ਬਲਦੇਵ ਸਿੰਘ ਠੇਕੇਦਾਰ, ਕੁਲਵੰਤ ਸਿੰਘ ਟਿੱਬਾ ਇੰਚਾਰਜ ਹੋਪ ਫਾਰ ਮਹਿਲ ਕਲਾਂ, ਮਾਸਟਰ ਭੋਲਾ ਸਿੰਘ ਟਿੱਬਾ, ਜਸਵੀਰ ਸਿੰਘ ਜੱਸੀ ਜਵੰਧਾ, ਗੁਰਮੀਤ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਗੁਰਜੰਟ ਸਿੰਘ, ਜਸਵੀਰ ਸਿੰਘ, ਲਖਵੀਰ ਸਿੰਘ, ਉਜਾਗਰ ਸਿੰਘ, ਰੇਸ਼ਮ ਸਿੰਘ, ਬਲਵੀਰ ਸਿੰਘ, ਕਿਰਨਦੀਪ ਕੌਰ, ਹਰਜਿੰਦਰ ਕੌਰ ਅਤੇ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ, ਆਂਗਣਵਾੜੀ ਵਰਕਰ ਪਿੰਡ ਦੇ ਪਤਵੰਤੇ ਅਤੇ ਗ੍ਰਾਮ ਪੰਚਾਇਤ ਟਿੱਬਾ ਦੇ ਨੁਮਾਇੰਦੇ ਮੌਜੂਦ ਸਨ |