ਲੌਂਗੋਵਾਲ, 25 ਸਤੰਬਰ (ਵਿਨੋਦ, ਖੰਨਾ) - ਮਾਲਵਾ ਇਲਾਕੇ ਦੇ ਮਹਾਨ ਤਪੱਸਵੀ ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ 16ਵੀਂ ਬਰਸੀ 27 ਸਤੰਬਰ (ਸ਼ਨੀਵਾਰ) ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਡਬਰ ਰੋਡ ਲੌਂਗੋਵਾਲ ਵਿਖੇ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ | ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੇ ਜਾਨਸ਼ੀਨ ਬਾਬਾ ਕੁਲਵੰਤ ਸਿੰਘ ਕਾਂਤੀ ਮੁੱਖ ਸੇਵਾਦਾਰ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋ ਚੁੱਕੇ ਹਨ | ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਦਿਨ ਦਾ ਦੀਵਾਨ ਸਜੇਗਾ | ਇਸ ਦੌਰਾਨ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਅਤੇ ਕਵੀਸਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |