27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਨਸ਼ਾ ਮੁਕਤ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

Ad Position 21
No active advertisement
ਅਜੀਤ ਡੈਸਕ 26-09-2025
ਸੰਗਰੂਰ, 25 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਟੇਜ ਸਕੱਤਰ ਅਮਰੀਕ ਸਿੰਘ ਨੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੱਤੀ, ਉਸ ਉਪਰੰਤ ਸਾਬਕਾ ਏਡੀਸੀ ਸੰਗਰੂਰ ਪ੍ਰੀਤਮ ਸਿੰਘ ਜੌਹਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰੀਆਂ ਸਮਾਜਿਕ ਜਥੇਬੰਦੀਆਂ ਨੂੰ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ, ਇਸ ਉਪਰੰਤ ਸਾਬਕਾ ਏਡੀਸੀ ਵਿਜੇ ਸਿਆਲ ਨੇ ਦੱਸਿਆ ਕਿ ਬਾਰਡਰ ਬੈਲਟ ਬਹੁਤ ਜ਼ਿਆਦਾ ਨਸ਼ਿਆਂ ਦੀ ਗਿ੍ਫ਼ਤ ਵਿਚ ਹੈ, ਇਸ ਉਪਰੰਤ ਸਮਾਜ ਸੇਵੀ ਮੋਹਨ ਸ਼ਰਮਾ ਨੇ ਆਪਣੇ ਭਾਸ਼ਣ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੇ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਰ੍ਹਾਂ ਦੀ ਮੁਹਿੰਮ ਚਲਾ ਕੇ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ | ਇਸ ਉਪਰੰਤ ਉਡਾਣ ਆਰਟ ਸੈਂਟਰ ਵੱਲੋਂ ਨਾਟਕ 'ਸੁਲਗਦੀ ਧਰਤੀ' ਪੇਸ਼ ਕੀਤਾ ਗਿਆ, ਗੁਰਪਿਆਰ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ਸਾਰੇ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕਰ ਗਿਆ | ਇਸ ਉਪਰੰਤ ਬਠਿੰਡਾ ਦੇ ਮੀਤ ਹਰਮੀਤ ਵੱਲੋਂ ਬਹੁਤ ਸੁੰਦਰ ਗੀਤ ਪੇਸ਼ ਕੀਤਾ ਗਿਆ, ਡਾ ਅਵਿਨਾਸ਼ ਰਾਣਾ (ਪ੍ਰੋਜੈਕਟ ਡਾਇਰੈਕਟਰ ਐਚਆਈਵੀ ਏਡਸ ਟੀ ਆਈ) ਨੇ ਕਿਹਾ ਕਿ ਜੇਕਰ ਸਮਾਜ, ਸਰਕਾਰਾਂ ਅਤੇ ਆਵਾਮ ਕਿਸੇ ਕੁਰੀਤੀ ਨੂੰ ਖ਼ਤਮ ਕਰਨ ਉੱਤੇ ਲੱਗਦਾ ਹੈ ਤਾਂ ਉਹ ਕੁਰੀਤੀ ਹੌਲੀ ਹੌਲੀ ਖ਼ਤਮ ਹੋ ਜਾਂਦੀ ਹੈ, ਅੱਜ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੀ ਇਸ ਕੁਰੀਤੀ ਨੂੰ ਖ਼ਤਮ ਕਰਨ ਲਈ ਇੱਕ ਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਡਾ ਲਵਲੀਨ ਕੌਰ (ਡੀਐਸਐਸ ਓ ਸੰਗਰੂਰ) ਨੇ ਕਿਹਾ ਕਿ ਇਸਤਰੀ ਅਤੇ ਵਾਲ ਵਿਕਾਸ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਸਮਾਗਮ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇੱਕ ਐਲਈਡੀ ਸਕਰੀਨ ਵਾਲੀ ਵੈਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਹਿੱਸਿਆਂ ਵਿਚ ਨਸ਼ਾ ਮੁਕਤੀ ਲਈ ਪ੍ਰਚਾਰ ਕਰੇਗੀ, ਇਸ ਵੈਨ ਦੀ ਸਕਰੀਨ ਉੱਪਰ ਨਸ਼ਿਆਂ ਨਾਲ ਸੰਬੰਧਿਤ ਸ਼ਾਰਟ ਵੀਡੀਓਜ ਚਲਾਈਆਂ ਜਾਣਗੀਆਂ | ਸਮਾਗਮ ਦੇ ਮੁੱਖ ਮਹਿਮਾਨ ਲਵਪ੍ਰੀਤ ਸਿੰਘ ਪੀਸੀਐਸ (ਅਸਿਸਟੈਂਟ ਕਮਿਸ਼ਨਰ) ਸੰਗਰੂਰ ਨੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਣ ਦੇ ਲਈ ਪ੍ਰੇਰਤ ਕੀਤਾ | ਉਹਨਾਂ ਨੇ ਆਏ ਹੋਏ ਸਾਰੇ ਨੌਜਵਾਨਾਂ ਨੂੰ ਅਤੇ ਸਰੋਤਿਆਂ ਨੂੰ ਨਸ਼ਾ ਮੁਕਤੀ ਲਈ ਸਹੁੰ ਚੁਕਾਈ ਅਤੇ ਉਨਾਂ ਵੱਲੋਂ ਐਲਈਡੀ ਵੈਨ ਨੂੰ ਝੰਡੀ ਵੀ ਦਿੱਤੀ ਗਈ | ਇਸ ਉਪਰੰਤ ਆਏ ਹੋਏ ਸਾਰੇ ਮੈਂਬਰਾਂ ਨੂੰ ਜ਼ਿਲ੍ਹਾਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ, ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਅਤੇ ਸੀਨੀਅਰ ਸਿਟੀਜਨ ਆਗੂ ਸ਼੍ਰੀ ਰਾਜ ਕੁਮਾਰ ਅਰੋੜਾ, ਅਮਰੀਕ ਸਿੰਘ ਕਲੋਦੀ, ਦਲਜੀਤ ਸਿੰਘ, ਜਸਵੀਰ ਸਿੰਘ ਗੁਰਸੇਵਕ ਸਿੰਘ, ਜਸਵੀਰ ਸਿੰਘ ਜੱਸੀ ਆਦਿ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਰੀਨ ਵੈਲੀ ਸਕੂਲ ਦੇ ਵਿਦਿਆਰਥੀਆਂ ਦਾ ਮਨੋਰੰਜਨ ਟਰਿੱਪ ਅਗਲੀ ਖ਼ਬਰ ਤਿੰਨ ਰੋਜ਼ਾ ਅੰਤਰ ਕਾਲਜ ਬਾਸਕਿਟਬਾਲ ਟੂਰਨਾਮੈਂਟ ਬੜੇ ਉਤਸ਼ਾਹ ਨਾਲ ਆਗਾਜ਼
Ad Position 24