27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 26-09-2025
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ ਚੌਕ ਵਲੋਂ ਪਿੰ੍ਰਸੀਪਲ ਡਾ ਕੁਲਵੰਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ਪਰਖਣ ਦੇ ਮੰਤਵ ਨਾਲ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ | ਵਿਦਿਆਰਥੀਆਂ ਵਲੋਂ ਲੋਕਗੀਤ, ਲੋਕ-ਨਾਚ ਗਿੱਧਾ, ਕਵਿਤਾਵਾਂ, ਭਾਸ਼ਣ, ਸਕਿੱਟ ਆਦਿ ਪੇਸ਼ ਕੀਤੇ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਾਲਜ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਮਕਸਦ ਹੁੰਦਾ ਵਿਦਿਆਰਥੀਆਂ ਦੇ ਅੰਦਰ ਛੁਪੀ ਕਲ੍ਹਾ ਨੂੰ ਉਜਾਗਰ ਕਰਨਾ ਹੈ ਤਾਂ ਜੋ ਭਵਿੱਖ ਵਿਚ ਉਨ੍ਹਾਂ ਦੀ ਕਲ੍ਹਾ ਨੂੰ ਤਰਾਸ਼ ਕੇ ਹੋਰ ਨਿਖਾਰਿਆ ਜਾਵੇ | ਇਸ ਸਮੇਂ ਪਿ੍ੰਸੀਪਲ ਡਾ. ਕੁਲਵੰਤ ਕੌਰ ਵਲੋਂ ਭਵਿੱਖ ਦੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਇੱਕ ਹਫ਼ਤੇ ਦੌਰਾਨ ਸੰਗਰੂਰ ਪੁਲਿਸ ਨੇ 8 ਮੁਕੱਦਮੇ ਦਰਜ ਕਰ 15 ਵਿਅਕਤੀ ਕੀਤੇ ਗਿ੍ਫ਼ਤਾਰ ਹੈਰੋਇਨ, ਨਸ਼ੀਲੇ ਕੈਪਸੂਲ ਤੇ ਨ... ਅਗਲੀ ਖ਼ਬਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੈਮਿਸਟਾਂ ਨੂੰ ਪੰਜਾਬ ਫਾਰਮੇਸੀ ਕੌਂਸਲ ਨੇ ਕੱਢੇ ਨੋਟਿਸ
Ad Position 24