ਸ਼ੇਰਪੁਰ, 25 ਸਤੰਬਰ (ਦਰਸ਼ਨ ਸਿੰਘ ਖੇੜੀ) - ਸੰਤ ਬਾਬਾ ਜਗਜੀਤ ਸਿੰਘ ਭੋਰਾ ਸਾਹਿਬ ਕਲੇਰਾਂ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ੍ਰੀ ਚੰਦ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ 30 ਸਤੰਬਰ ਨੂੰ ਬਹੁਤ ਹੀ ਸ਼ਰਧਾ, ਸਨਮਾਨ, ਸਤਿਕਾਰ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਵਲੋਂ ਆਪਣੇ ਜਥੇ ਸਮੇਤ ਪੈਦਲ ਚੱਲ ਕੇ 40 ਪਿੰਡਾਂ ਦੀਆਂ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਮੋਹਤਬ ਆਗੂਆਂ ਨੂੰ ਸੱਦਾ ਪੱਤਰ ਦਿੱਤੇ ਗਏ ਹਨ | ਸਲਾਨਾ ਧਾਰਮਿਕ ਸਮਾਗਮ ਮੌਕੇ ਸੰਤ ਮਹਾਂਪੁਰਸ਼ਾਂ, ਕਵੀਸ਼ਰੀ ਜਥਿਆਂ, ਪ੍ਰਚਾਰਕਾਂ, ਰਾਗੀਆਂ ਅਤੇ ਢਾਡੀਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਵਿਤਾਵਾਂ ਰਾਹੀਂ ਸਿੱਖ ਇਤਿਹਾਸ ਤੇ ਚਾਨਣਾ ਪਾਇਆ ਜਾਵੇਗਾ | ਸੰਤ ਕਲੇਰਾਂ ਵਲੋਂ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ ਅਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੂੰ ਸਦਾ ਪੱਤਰ ਦੇਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲਾਨਾ ਸਮਾਗਮ ਦੀਆਂ ਮੁੱਢਲੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |