27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਜ਼ੈਡ.ਐਲ.ਏ. ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 26-09-2025
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਨਵੇਂ ਜ਼ੋਨਲ ਲਾਇਸੈਂਸਿੰਗ ਅਥਾਰਿਟੀ (ਜ਼ੈਡ.ਐਲ.ਏ.) ਸ਼੍ਰੀ ਅਮਨ ਵਰਮਾ ਨੂੰ ਮਿਲ ਕੇ ਨਿੱਘਾ ਸਵਾਗਤ ਕੀਤਾ ਗਿਆ | ਐਸੋਸੀਏਸ਼ਨ ਦੇ ਵਫ਼ਦ ਨੇ ਸ਼੍ਰੀ ਵਰਮਾ ਨੂੰ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਆਪਣਾ ਕਾਰੋਬਾਰ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਐਸੋਸੀਏਸ਼ਨ ਕਿਸੇ ਵੀ ਗੈਰ ਕਾਨੂੰਨੀ ਕੰਮ ਕਰਨ ਵਾਲੇ ਕੈਮਿਸਟ ਦੀ ਮਦਦ ਨਹੀਂ ਕਰੇਗੀ ਜਦੋਂ ਕਿ ਨਿਯਮਾਂ ਅਨੁਸਾਰ ਕਾਰੋਬਾਰ ਕਰਨ ਵਾਲੇ ਕੈਮਿਸਟਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ | ਸ਼੍ਰੀ ਅਮਨ ਵਰਮਾ ਨੇ ਕੈਮਿਸਟਾਂ ਨੂੰ ਡਰੱਗ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ'ਤੇ ਜ਼ੋਰ ਦਿੱਤਾ | ਉਨ੍ਹਾਂ ਹਰ ਇੱਕ ਕੈਮਿਸਟ ਨੂੰ ਕੈਸ਼ ਬੁੱਕ ਅਤੇ ਸ਼ਡਿਊਲ ਐੱਚ1 ਰਜਿਸਟਰ ਸਹੀ ਢੰਗ ਨਾਲ ਯਕੀਨੀ ਬਣਾਉਣ ਨੂੰ ਆਖਦਿਆਂ ਕਿਹਾ ਕਿ ਕਿਸੇ ਵੀ ਕੈਮਿਸਟ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਨਹੀ ਕੀਤਾ ਜਾਵੇਗਾ | ਇਸ ਮੌਕੇ ਰਾਜੀਵ ਜੈਨ, ਬਲਵਿੰਦਰ ਸਿੰਘ ਬੱਬਲਾ, ਕੁਸ਼ਦੀਪ ਸਿੰਘ, ਵਿਨੀਤ ਜਿੰਦਲ, ਕੌਰ ਸਿੰਘ ਢੀਂਡਸਾ, ਅਜੈਬ ਸਿੰਘ ਸੈਣੀ ਅਤੇ ਤਰਲੋਕ ਕੁਮਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਬੰਦੀ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ ਅਗਲੀ ਖ਼ਬਰ ਸੰਤ ਕਲੇਰਾਂ ਨੇ ਧਾਰਮਿਕ ਸਮਾਗਮ ਲਈ ਪੈਦਲ ਚੱਲਕੇ 40 ਪਿੰਡਾਂ ਨੂੰ ਦਿੱਤੇ ਸੱਦਾ ਪੱਤਰ
Ad Position 24