27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਯੂਨੀਅਨ ਵਲੋਂ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਤਿੱਖੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-09-2025
ਧੂਰੀ, 25 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸਰਕਾਰੀ ਆਈ.ਟੀ.ਆਈਜ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਸਬੰਧੀ ਸੂਬਾ ਕਮੇਟੀ/ਮੈਂਬਰ ਮੈਡਮ ਕਰਮਜੀਤ ਕੌਰ ਅਤੇ ਸ੍ਰੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸੇ ਦੇ ਚੱਲਦਿਆਂ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਧਰਨਾ ਦੇ ਕੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ | ਜੇਕਰ ਜ਼ਰੂਰਤ ਪੈਂਦੀ ਹੈ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਦੀਹਰੀ ਤੋਂ ਉਭਿਆ ਤੱਕ ਬਣੀ ਨਵੀਂ ਸੜਕ ਟੁੱਟਣੀ ਸ਼ੁਰੂ, ਪਿੰਡ ਵਾਸੀਆਂ ਵਲੋਂ ਜਾਂਚ ਦੀ ਮੰਗ ਅਗਲੀ ਖ਼ਬਰ ਜਥੇਬੰਦੀ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ
Ad Position 24