27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਈਲਵਾਲ ਤੇ ਗੱਗੜਪੁਰ ਦੇ ਵਿਦਿਆਰਥੀ ਜ਼ਿਲ੍ਹੇ ਭਰ 'ਚੋਂ ਅੱਵਲ

Ad Position 21
No active advertisement
ਅਜੀਤ ਡੈਸਕ 26-09-2025
ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਤਰਵਿੰਦਰ ਕੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਨਰੇਸ਼ ਸੈਣੀ ਦੀ ਅਗਵਾਈ ਹੇਠ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ-ਗੱਗੜਪੁਰ ਦੇ 100 ਵਿਦਿਆਰਥੀਆਂ ਨੇ ਬੇਸਬਾਲ ਅਤੇ ਸਾਫਟਬਾਲ ਖੇਡ ਵਿਚ ਹੋਲੀ ਹਾਰਟ ਕਾਨਵੈਂਟ ਸਕੂਲ ਸੰਗਰੂਰ ਵਿਖੇ ਭਾਗ ਲਿਆ ਅਤੇ ਦੋਨਾਂ ਖੇਡਾਂ ਵਿਚ ਅੰਡਰ 14, ਅੰਡਰ 17 ਅਤੇ ਅੰਡਰ 19 ਤਿੰਨਾਂ ਮੁਕਾਬਲਿਆਂ ਵਿਚ ਮੁੰਡਿਆਂ ਅਤੇ ਕੁੜੀਆਂ ਨੇ ਬਾਕੀ ਟੀਮਾਂ ਨੂੰ ਹਰਾ ਕੇ ਜ਼ਿਲ੍ਹੇ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਅਤੇ ਰਾਜ ਪੱਧਰੀ ਖੇਡਾਂ ਲਈ ਆਪਣਾ ਨਾਮ ਦਰਜ ਕਰਵਾਇਆ | ਇਹਨਾਂ ਖੇਡਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਕੁੱਲ 100 ਖਿਡਾਰੀਆਂ ਦਾ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਸ੍ਰ. ਗੁਰਮੀਤ ਸਿੰਘ ਵਲੋਂ ਸਨਮਾਨ ਕੀਤਾ ਗਿਆ | ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕਾਂ ਰੇਸ਼ਮਪਾਲ ਸਿੰਘ ਅਤੇ ਕੁਲਬੀਰ ਕੌਰ ਨੂੰ ਦਿਤਾ | ਇਸ ਮੌਕੇ ਸਕੂਲ ਦੇ ਅਧਿਆਪਕ ਸਮਿੰਦਰ ਕੌਰ, ਲਖਵਿੰਦਰ ਸਿੰਘ, ਨਾਜਰ ਸਿੰਘ ਅਮਨਦੀਪ ਸਿੰਘ ਕੁਲਦੀਪ ਚੰਦਰ ਅਤੇ ਪਰਮਜੀਤ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਾਸੀਆਂ ਨੇ ਰਾਮ ਲੀਲ੍ਹਾ ਦਾ ਮਾਨਿਆ ਅਨੰਦ ਅਗਲੀ ਖ਼ਬਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਨੇ ਕਰਵਾਇਆ ਤੀਜਾ ਮਾਂ ਭਗਵਤੀ ਤੇ ਸ੍ਰੀ ਸ਼ਿਆਮ ਜਾਗਰਣ
Ad Position 24