ਮੂਨਕ, 25 ਸਤੰਬਰ (ਮਦਾਨ) - ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਨੂੰ ਵਧਾਉਣ ਲਈ ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਨਕ ਵਿਚ ਵਿਸ਼ਵ ਪੰਜਾਬੀ ਦਿਵਸ, ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਕਰਦੇ ਹੋਏ | ਪੰਜਾਬ ਫਾਊਾਡੇਸ਼ਨ ਵਲੋਂ, ਜਗਜੀਤ ਸਿੰਘ ਧੂਰੀ ਦੇ ਮਾਰਗ ਦਰਸ਼ਨ ਹੇਠ ਮਨਾਇਆ ਵਿਸ਼ਵ ਪੰਜਾਬੀ ਦਿਵਸ ਦੇ ਮੌਕੇ 'ਤੇ ਸਕੂਲ ਵਿਚ ਸਾਰਾ ਸਟਾਫ਼ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਨਜ਼ਰ ਆਏ | ਸਟਾਫ਼ ਅਤੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਨ ਦੇ ਨਾਲ-ਨਾਲ ਕਵਿਤਾ ਪਾਠ, ਕਾਵਿ ਰਚਨਾ, ਨਿਬੰਧ ਲੇਖਨ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ, ਸ਼ਬਦ ਜੋੜ ਮੁਕਾਬਲਾ, ਪੰਜਾਬੀ ਗਾਇਨ ਆਦਿ ਗਤੀਵਿਧੀਆਂ ਵਿਚ ਭਾਗ ਲਿਆ | ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਭਾਸ਼ਾ ਦਾ ਇਹ ਹੱਕ ਬਣਦਾ ਹੈ ਕਿ ਦੁਨੀਆ ਭਰ ਵਿਚ ਵੱਸਦੇ ਸਾਰੇ ਪੰਜਾਬੀ ਹਰ ਸਾਲ ਇਸ ਦਿਨ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਭਾਸ਼ਾ ਨੂੰ ਇਹ ਸਨਮਾਨ ਦਿਵਾਉਣ ਲਈ ਅਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਕਰਦੇ ਹੋਏ, ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਮਹਾਨ ਕਵੀਆਂ ਵਿਚੋਂ ਇੱਕ ਹਨ, ਜਿਨ੍ਹਾਂ ਦੀ ਬਾਣੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਨਵਦੀਪ ਪਬਲਿਕ ਸਕੂਲ ਮੂਨਕ, ਦੇ ਪ੍ਰਬੰਧਕ ਕਰਮਵੀਰ ਸਿੰਗਲਾ ਨੇ ਕਿਹਾ ਕੀ ਉਨ੍ਹਾਂ ਦੀ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਉਕਤ ਫਾਊਾਡੇਸ਼ਨ ਵਲੋਂ ਕੀਤੇ ਐਲਾਨ ਦਾ ਸਵਾਗਤ ਕਰਦੇ ਹਨ ਅਤੇ ਉਹ ਹਰ ਸਾਲ ਸਕੂਲ ਵਿਚ ਇਹ ਦਿਨ ਪੰਜਾਬੀ ਦਿਵਸ ਵਜੋਂ ਮਨਾਉਣਗੇ | ਇਸ ਸਮੇਂ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |