28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਾਰਤੀ ਕਿਸਾਨ ਯੂਨੀਅਨ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 26-09-2025
ਮਲੇਰਕੋਟਲਾ, 25 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸੁਖਜਿੰਦਰ ਸਿੰਘ ਝੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੀਆਂ ਸਾਰੀਆਂ ਪਿੰਡ ਇਕਾਈਆਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿਚ ਲੱਗੀ ਡਿਊਟੀ ਨੂੰ ਨਿਭਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੀ ਗਿਣਤੀ ਵਿਚ ਵਰਕਰ ਅੱਜ ਸਥਾਨਕ ਦਾਣਾ ਮੰਡੀ ਕੁੱਪ ਕਲਾਂ ਤੋਂ ਰਾਹਤ ਸਮਗਰੀ ਦੇ ਟਰੱਕ ਲੈ ਕੇ ਰਵਾਨਾ ਹੋਏ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਾਰੇ ਪਿੰਡ ਇਕਾਈ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਨੇ ਯੂਨੀਅਨ ਆਗੂਆਂ ਦੇ ਸੱਦੇ 'ਤੇ ਰਾਹਤ ਸਮਗਰੀ ਇਕੱਠੀ ਕਰ ਕੇ ਵਧੀਆ ਕੰਮ ਕੀਤਾ ਹੈ | ਜਿਸ ਲਈ ਉਨ੍ਹਾਂ ਦਾ ਉਹ ਧੰਨਵਾਦ ਕਰਦੇ ਹਨ | ਇਸ ਮੌਕੇ ਕਿਸਾਨ ਯੂਨੀਅਨ ਦੇ ਵੱਡੀ ਗਿਣਤੀ 'ਚ ਅਹੁਦੇਦਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਅਰਥ ਸਕੂਲ ਵਿਚ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਲੇਰਕੋਟਲਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ
Ad Position 24