28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੋਲਡਨ ਅਰਥ ਸਕੂਲ ਵਿਚ 'ਵਿਸ਼ਵ ਪੰਜਾਬੀ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 26-09-2025
ਸੰਗਰੂਰ, 25 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪਟਿਆਲਾ ਰੋਡ ਸਥਿਤ ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 'ਵਿਸ਼ਵ ਪੰਜਾਬੀ ਦਿਵਸ' ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਪਹਿਰਾਵੇ ਪਹਿਨੇ ਅਤੇ ਪੰਜਾਬੀ ਭਾਸ਼ਾ ਵਿਚ ਹੀ ਆਪਸੀ ਗੱਲਬਾਤ ਕੀਤੀ | ਇਸ ਦਿਨ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਕਵਿਤਾ ਉਚਾਰਨ, ਭਾਸ਼ਣ, ਸਲੋਗਨ ਲਿਖਣਾ ਅਤੇ ਲੇਖਣ ਗਤੀਵਿਧੀਆਂ ਸ਼ਾਮਲ ਸਨ | ਇਨ੍ਹਾਂ ਗਤੀਵਿਧੀਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ. ਪਰਮਿੰਦਰ ਸੰਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਬਹੁਤ ਖ਼ਾਸ ਹੈ | ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਸਾਨੂੰ ਇਸ 'ਤੇ ਮਾਣ ਹੋਣਾ ਚਾਹੀਦਾ ਹੈ | ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਜੜ੍ਹਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦੇ ਹਨ | ਸਕੂਲ ਡਾਇਰੈਕਟਰ ਸ. ਤੇਜਿੰਦਰ ਸਿੰਘ ਵਾਲੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬੀ ਭਾਸ਼ਾ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਸਾਡਾ ਇਤਿਹਾਸ, ਸਾਡਾ ਵਿਰਸਾ ਅਤੇ ਸਾਡਾ ਸੱਭਿਆਚਾਰ ਹੈ | ਇਸ ਨੂੰ ਜਿਉਂਦਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ | ਮੈਂ ਖ਼ੁਸ਼ ਹਾਂ ਕਿ ਸਾਡੇ ਸਕੂਲ ਦੇ ਬੱਚੇ ਆਪਣੀ ਮਾਂ-ਬੋਲੀ ਪ੍ਰਤੀ ਇੰਨਾ ਪਿਆਰ ਅਤੇ ਸਤਿਕਾਰ ਦਰਸਾ ਰਹੇ ਹਨ | ਸਕੂਲ ਚੇਅਰਪਰਸਨ ਸਰਦਾਰਨੀ ਸੁਖਵਿੰਦਰ ਕੌਰ ਵਾਲੀਆ ਨੇ ਕਿਹਾ, ਮਾਂ-ਬੋਲੀ ਦੀ ਸਾਂਭ-ਸੰਭਾਲ ਕਰਨਾ ਬਹੁਤ ਜ਼ਰੂਰੀ ਹੈ, ਖ਼ਾਸ ਕਰ ਕੇ ਜਦੋਂ ਅਸੀਂ ਆਧੁਨਿਕਤਾ ਦੀ ਦੌੜ ਵਿਚ ਆਪਣੀਆਂ ਜੜ੍ਹਾਂ ਤੋਂ ਦੂਰ ਹੋ ਰਹੇ ਹਾਂ | ਮੈਂ ਹਰ ਇੱਕ ਵਿਦਿਆਰਥੀ ਨੂੰ ਬੇਨਤੀ ਕਰਦੀ ਹਾਂ ਕਿ ਉਹ ਪੰਜਾਬੀ ਬੋਲਣ, ਪੜ੍ਹਨ ਅਤੇ ਲਿਖਣ ਨੂੰ ਆਪਣੀ ਆਦਤ ਬਣਾਉਣ |ਉਨ੍ਹਾਂ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ
Ad Position 24