ਧਰਮਗੜ੍ਹ, 25 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਬਾਬਾ ਸ਼ੇਖ਼ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਲੇਠਾ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ 'ਆਪਣਾ ਪੰਜਾਬ ਫਾਊਾਡੇਸ਼ਨ' ਦੀਆਂ ਜਾਰੀ ਹਦਾਇਤਾਂ ਅਨੁਸਾਰ ਅਕੈਡਮੀ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸੁਕਤਾ ਨਾਲ ਪੰਜਾਬੀ ਦਿਵਸ ਮਨਾਉਂਦਿਆਂ ਕਵਿਤਾ ਉਚਾਰਨ, ਕਾਵਿ ਲੇਖਣ, ਕਹਾਣੀ ਰਚਨਾ, ਵਾਦ ਵਿਵਾਦ, ਭਾਸ਼ਣ ਮੁਕਾਬਲੇ, ਸ਼ਬਦ ਜੋੜ ਮੁਕਾਬਲਾ, ਬੋਲ ਲਿਖਤ, ਪੋਸਟਰ ਮੁਕਾਬਲੇ ਅਤੇ ਅੱਖਰ ਕਾਰੀ ਮੁਕਾਬਲੇ ਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਬਾਬਾ ਸ਼ੇਖ਼ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਦਿਵਸ ਮਨਾਉਣ ਦਾ ਉਦੇਸ਼ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪਹਿਲੂਆਂ ਨੂੰ ਉਜਾਗਰ ਕਰਨਾ ਹੈ ਕਿਉਂਕਿ ਪੰਜਾਬੀ ਬੋਲੀ ਸਾਡੇ ਅਮੀਰ ਵਿਰਸੇ ਦੀ ਪਹਿਚਾਣ ਹੈ | ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਅਕੈਡਮੀ ਪ੍ਰਬੰਧਕ ਰਾਜ ਕੁਮਾਰ ਚੀਮਾ, ਪਿ੍ੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |