28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿੰਗਲਵਾੜਾ ਵਿਖੇ ਸੇਵਾ ਕਰ ਕੇ ਐੱਨ.ਐੱਸ.ਐੱਸ. ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-09-2025
ਧੂਰੀ, 25 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਯੂਨੀਵਰਸਿਟੀ ਕਾਲਜ ਬੇਨੜਾ ਦੇ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਐੱਨ.ਐੱਸ.ਐੱਸ. ਦਿਵਸ ਮਨਾਇਆ | ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨੂੰ ਐੱਨ.ਐੱਸ.ਐੱਸ. ਦੇ ਉਦੇਸ਼ਾਂ ਬਾਰੇ ਜਾਣੂ ਕਰਵਾਉਂਦੇ ਹੋਏ ਸਮਾਜਿਕ ਸੇਵਾ ਵਿਚ ਨੌਜਵਾਨਾਂ ਨੂੰ ਚੰਗੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਸੇਵਾ ਭਾਵਨਾ ਨੂੰ ਮੁੱਖ ਰੱਖਦੇ ਹੋਏ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸੰਗਰੂਰ ਵਿਖੇ ਲੋੜਵੰਦਾਂ ਲਈ ਕੱਪੜੇ, ਬਿਸਕੁਟ ਅਤੇ ਫਲ ਆਦਿ ਵੀ ਦਿੱਤੇ | ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਗਗਨਦੀਪ ਸਿੰਘ ਅਤੇ ਇੱਕੋ ਕਲੱਬ ਦੇ ਕਨਵੀਨਰ ਡਾ. ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਦੇ ਹੋਏ ਜੀਵਨ ਵਿਚ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਖਾਦ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਅੰਦਰ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹਣ ਲਈ 'ਪੱਬਾਂ ਭਾਰ'
Ad Position 24