ਧਰਮਗੜ੍ਹ, 26 ਸਤੰਬਰ (ਗੁਰਜੀਤ ਸਿੰਘ ਚਹਿਲ) - ਨਸ਼ਾ ਮੁਕਤੀ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਜੇਕਰ ਸਰਕਾਰੀ ਗੈਰ ਸਰਕਾਰੀ, ਸਮਾਜਿਕ ਸੰਸਥਾਵਾਂ ਇੱਕਜੁੱਟ ਹੋ ਕੇ ਕੰਮ ਕਰਦੀਆਂ ਹਨ ਤਾਂ ਇਸ ਅਲਾਮਤ ਨੂੰ ਜੜੋਂ੍ਹ ਖ਼ਤਮ ਕੀਤਾ ਜਾ ਸਕਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਨਸ਼ਾ ਮੁਕਤ ਚੇਤਨਾ ਸੰਘ ਦੇ ਸਟੇਟ ਮੀਡੀਆ ਇੰਚਾਰਜ ਡਾ. ਅਵਿਨਾਸ਼ ਰਾਣਾ ਨੇ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਚੇਤਨਾ ਸੰਘ ਪੰਜਾਬ ਭਰ 'ਚ ਨਸ਼ਾ ਮੁਕਤੀ ਲਈ ਕਾਰਜਸ਼ੀਲ ਹੈ, ਜਿਸ ਸੰਦਰਭ 'ਚ ਪਰਮਜੀਤ ਸਿੰਘ ਹਰੇੜੀ ਦੇ ਯਤਨਾਂ ਸਦਕਾ ਜਸਵੀਰ ਸਿੰਘ ਜੱਸੀ ਧਰਮਗੜ੍ਹ ਨੂੰ ਜ਼ਿਲ੍ਹਾ ਕੋ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਜੱਸੀ ਲੰਮੇ ਸਮੇਂ ਤੋਂ ਸਮਾਜ ਸੇਵਾ ਲਈ ਕੰਮ ਕਰ ਰਹੇ ਹਨ, ਉਨ੍ਹਾਂ ਨੇ ਸਮਾਜ 'ਚੋ ਸਮਾਜਿਕ ਬੁਰਾਈਆਂ ਖ਼ਤਮ ਕਰਨ ਲਈ ਵੱਡਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੇ ਨਸ਼ਾ ਮੁਕਤੀ ਚੇਤਨਾ ਸੰਘ 'ਚ ਆਉਣ ਨਾਲ ਸਮਾਜ ਨੂੰ ਹੋਰ ਬਲ ਮਿਲੇਗਾ | ਇਸ ਮੌਕੇ ਜਸਵੀਰ ਸਿੰਘ ਜੱਸੀ ਧਰਮਗੜ੍ਹ ਨੇ ਕਿਹਾ ਕਿ ਉਹ ਜ਼ਿਲ੍ਹਾ ਕੋ-ਕਨਵੀਨਰ ਦੀ ਨਿਯੁਕਤ ਲਈ ਅਵਿਨਾਸ਼ ਰਾਣਾ ਅਤੇ ਪਰਮਜੀਤ ਸਿੰਘ ਹਰੇੜੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦੁਆਉਂਦੇ ਹਨ ਕਿ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |