12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸੰਪੰਨ <br/>

Ad Position 21
No active advertisement
ਅਜੀਤ ਡੈਸਕ 27-09-2025
ਮਸਤੂਆਣਾ ਸਾਹਿਬ, 26 ਸਤੰਬਰ (ਦਮਦਮੀ) - ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਪਿ੍ੰਸੀਪਲ ਡਾਕਟਰ ਗੀਤਾ ਠਾਕਰ ਅਤੇ ਅਬਜ਼ਰਵਰ ਡਾਕਟਰ ਪਿ੍ੰਸਪ੍ਰੀਤ ਸਿੰਘ ਘੁੰਮਣ ਦੀ ਨਿਗਰਾਨੀ ਹੇਠ ਤਿੰਨ ਰੋਜ਼ਾ ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ | ਟੂਰਨਾਮੈਂਟ ਦੇ ਅੱਜ ਆਖ਼ਰੀ ਦਿਨ ਹੋਏ ਫਾਈਨਲ ਮੁਕਾਬਲਿਆਂ ਦੌਰਾਨ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਆਪਣੇ ਜੌਹਰ ਵਿਖਾਉਂਦਿਆਂ ਪਹਿਲਾ-ਪਹਿਲਾ ਸਥਾਨ ਪ੍ਰਾਪਤ ਕਰਦਿਆਂ ਓਵਰਆਲ ਟਰਾਫ਼ੀ 'ਤੇ ਕਬਜ਼ਾ ਕਰ ਕੇ ਜਿੱਥੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਉੱਥੇ ਜ਼ਿਲ੍ਹੇ ਦਾ ਨਾਮ ਵੀ ਚਮਕਾਇਆ | ਟੂਰਨਾਮੈਂਟ ਦੇ ਅੱਜ ਆਖ਼ਰੀ ਦਿਨ ਦੇ ਸਵੇਰ ਦੇ ਸੈਸ਼ਨ ਦਾ ਉਦਘਾਟਨ ਓਲੰਪੀਅਨ ਖਿਡਾਰੀ ਡਾਕਟਰ ਤਰਲੋਕ ਸਿੰਘ ਸੰਧੂ ਨੇ ਕੀਤਾ ਜਦੋਂ ਕਿ ਪ੍ਰਧਾਨਗੀ ਕੈਪਟਨ ਡਾਕਟਰ ਭੁਪਿੰਦਰ ਸਿੰਘ ਪੂਨੀਆ ਨੇ ਕੀਤੀ | ਵਿਸ਼ੇਸ਼ ਮਹਿਮਾਨ ਵਜੋਂ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਇੰਟਰਨੈਸ਼ਨਲ ਖਿਡਾਰੀ ਗੁਰਜੰਟ ਸਿੰਘ ਦੁੱਗਾਂ, ਇੰਟਰਨੈਸ਼ਨਲ ਖਿਡਾਰੀ ਕਰਨਲ ਸੁਰਜੀਤ ਸਿੰਘ ਬੱਲ, ਸ਼੍ਰੀ ਸਤਿਆ ਪ੍ਰਕਾਸ ਕਮਾਡੈਂਟ ਸੀ.ਆਰ.ਪੀ.ਐਫ., ਸਰਦਾਰ ਰਜਿੰਦਰਪਾਲ ਸਿੰਘ ਭੱਟੀ, ਸ੍ਰੀ ਅਜੀਤ ਕੁਮਾਰ ਚੁਗਾਵਾਂ ਜਲੰਧਰ, ਅਮਰਜੀਤ ਸਿੰਘ ਬਾਜਵਾ ਅਸਿਸਟੈਂਟ ਕਮਿਸ਼ਨਰ ਦਿੱਲੀ ਪੁਲਿਸ, ਸਤੀਸ਼ ਕੁਮਾਰ ਡਿਪਟੀ ਡਾਇਰੈਕਟਰ ਸਪੋਰਟਸ, ਡਾਕਟਰ ਜਤਿੰਦਰ ਦੇਵ ਅਸਿਸਟੈਂਟ ਡਾਇਰੈਕਟਰ ਸੰਗਰੂਰ, ਡਾਕਟਰ ਸੁਖਵਿੰਦਰ ਸਿੰਘ ਪੂਨੀਆ, ਇੰਜੀਨੀਅਰ ਸੁਖਵਿੰਦਰ ਸਿੰਘ ਭੱਠਲ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ | ਇਸ ਮੌਕੇ ਲੜਕੀਆਂ ਦੇ ਹੋਏ ਮੁਕਾਬਲਿਆਂ ਦੌਰਾਨ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਐਮ.ਐਮ. ਮੋਦੀ ਕਾਲਜ ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਗੌਰਮੈਂਟ ਕਾਲਜ ਮਲੇਰਕੋਟਲਾ ਨੇ ਤੀਸਰਾ ਸਥਾਨ ਅਤੇ ਸਰਕਾਰੀ ਕਾਲਜ ਰੋਪੜ ਨੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਲੜਕਿਆਂ ਦੇ ਹੋਏ ਸਖ਼ਤ ਮੁਕਾਬਲੇ ਦੌਰਾਨ ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਐਮ.ਐਮ. ਮੋਦੀ ਕਾਲਜ ਪਟਿਆਲਾ ਨੇ ਦੂਸਰਾ ਸਥਾਨ, ਨੈਸ਼ਨਲ ਕਾਲਜ ਭੀਖੀ ਨੇ ਤੀਸਰਾ ਸਥਾਨ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਪਟਿਆਲਾ ਨੇ ਚੌਥਾ ਸਥਾਨ ਹਾਸਿਲ ਕੀਤਾ | ਇਨ੍ਹਾਂ ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਟਰਾਫ਼ੀਆਂ ਅਤੇ ਨਕਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਕੈਪਟਨ ਡਾਕਟਰ ਭੁਪਿੰਦਰ ਸਿੰਘ ਪੂਨੀਆ ਨੇ ਆਏ ਮਹਿਮਾਨਾਂ ਨੂੰ ਜਿੱਥੇ ਜੀ ਆਇਆਂ ਕਿਹਾ ਉੱਥੇ ਪਿ੍ੰਸੀਪਲ ਡਾਕਟਰ ਗੀਤਾ ਠਾਕੁਰ ਨੇ ਧੰਨਵਾਦ ਕੀਤਾ | ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਡਾਕਟਰ ਸੋਹਣਦੀਪ ਸਿੰਘ ਜੁਗਨੂੰ ਅਤੇ ਡਾਕਟਰ ਰਣਧੀਰ ਸ਼ਰਮਾ ਵਲੋਂ ਬਾਖ਼ੂਬੀ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਟੈਗੋਰ ਵਿਦਿਆਲਿਆ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਜੱਸੀ ਧਰਮਗੜ੍ਹ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਕੋ ਕਨਵੀਨਰ ਬਣੇ <br/>
Ad Position 24