12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਟੈਗੋਰ ਵਿਦਿਆਲਿਆ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-09-2025
ਲੌਂਗੋਵਾਲ, 26 ਸਤੰਬਰ (ਵਿਨੋਦ ਸ਼ਰਮਾ)-ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਆਪਣਾ ਪੰਜਾਬ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪਿ੍ੰਸੀਪਲ ਮੈਡਮ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਮਾਤ ਭਾਸ਼ਾ ਪੰਜਾਬੀ ਨਾਲ ਸੰਬੰਧਿਤ ਜਾਣਕਾਰੀ ਦਿੱਤੀ | ਇਸ ਦੌਰਾਨ ਕਵਿਤਾ ਉਚਾਰਨ, ਭਾਸ਼ਣ ਮੁਕਾਬਲੇ ਤੋਂ ਇਲਾਵਾ ਸਾਰੇ ਬੱਚਿਆਂ ਤੋਂ ਗੁਰਮੁਖੀ ਲਿਪੀ ਲਿਖਵਾਈ ਗਈ | ਬੱਚਿਆਂ ਦੀਆਂ ਕਲਾਸਾਂ ਵਿਚ ਅਧਿਆਪਕਾਂ ਦੁਆਰਾ ਪੰਜਾਬੀ ਨਾਲ ਸੰਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਤੱਕ ਬੋਲ ਲਿਖਤ, ਨਾਅਰਾ ਲਿਖਤ, ਸਵਾਲ ਜਵਾਬ ਅਤੇ ਅੱਖਰਕਾਰੀ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਮੈਡਮ ਸੁਨੀਤਾ ਸ਼ਰਮਾ, ਮੈਡਮ ਹਰਪ੍ਰੀਤ ਕੌਰ ਅਤੇ ਮੈਡਮ ਜੀਨਤ ਦੀ ਅਹਿਮ ਭੂਮਿਕਾ ਰਹੀ | ਜੇਤੂ ਬੱਚਿਆਂ ਨੂੰ ਮੈਨੇਜਮੈਂਟ ਮੈਂਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਵਲੋਂ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸੰਪੰਨ <br/>
Ad Position 24