ਲਹਿਰਾਗਾਗਾ, 26 ਸਤੰਬਰ (ਮਦਨ ਸ਼ਰਮਾ) - ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤੇ ਕਰਨਲ ਪਬਲਿਕ ਸਕੂਲ, ਚੂੜਲ ਕਲਾਂ ਵਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬ ਦਿਵਸ ਮਨਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪਿ੍ੰਸੀਪਲ ਸੰਜੀਵ ਡਬਰਾਲ ਨੇ ਦੱਸਿਆ ਕਿ ਸਾਨੂੰ ਆਪਣੀ ਮਾਤ ਭਾਸ਼ਾ ਨੂੰ ਨਹੀ ਭੁੱਲਣਾ ਚਾਹੀਦਾ ਅਤੇ ਨਾ ਹੀ ਮਾਤ ਭਾਸ਼ਾ ਨੂੰ ਬੋਲਣ ਵਿੱਚ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਹਰ ਇੱਕ ਵਿਦਿਆਰਥੀ ਇੱਕ ਪੰਨਾ ਗੁਰਮੁਖੀ ਲਿੱਪੀ ਦਾ ਸੁੰਦਰ ਲਿਖਾਈ ਵਿਚ ਲਿਖ ਕੇ ਸੋਸ਼ਲ ਮੀਡੀਆ ਉੱਪਰ ਅੱਪਲੋਡ ਕਰੇਗਾ | ਵਾਇਸ ਪਿ੍ੰਸੀਪਲ ਸ੍ਰੀ ਕਿ੍ਸ਼ਨ ਕੁਮਾਰ ਨੇ ਦੱਸਿਆ ਕਿ ਅੱਜ ਦੇ ਦਿਨ ਸੰਸਥਾ ਵਿੱਚ ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ-ਵਿਵਾਦ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ-ਲਿਖਤ, ਸਵਾਲ-ਜਵਾਬ ਮੁਕਾਬਲਾ, ਪੋਸਟਰ ਮੁਕਾਬਲਾ, ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣਾ, ਅੱਖਰਕਾਰੀ ਮੁਕਾਬਲੇ ਵਿਚ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰਿਟਾਇਰਡ ਕਰਨਲ ਓ.ਪੀ. ਰਾਠੀ, ਮੈਡਮ ਚੰਦਰ ਕਲਾ ਰਾਠੀ ਅਤੇ ਪ੍ਰਬੰਧ ਨਿਰਦੇਸ਼ਕ ਸ੍ਰੀ ਨਰੇਸ਼ ਰਾਠੀ ਨੇ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਇਹ ਇੱਕ ਨਵਾਂ ਅਧਿਆਏ ਆਰੰਭ ਹੋ ਰਿਹਾ ਹੈ | ਉਨ੍ਹਾਂ ਮੁਤਾਬਕ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਸ ਦਿਨ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੇ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਪੰਜਾਬ ਦੀਆਂ ਸਮੂਹ ਸਿੱਖਿਅਕ ਸੰਸਥਾਵਾਂ ਸਕੂਲ ਅਤੇ ਕਾਲਜ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ |