ਸ਼ੇਰਪੁਰ, 26 ਸਤੰਬਰ (ਦਰਸ਼ਨ ਸਿੰਘ ਖੇੜੀ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਸ਼ੇਰਪੁਰ ਵਲੋਂ ਹੜ ਪੀੜਤਾਂ ਦੀ ਮਦਦ ਲਈ ਫੱਤੇਵਾਲ ਵਿਖੇ ਡਾਕਟਰ ਹਰਦੀਪ ਸਿੰਘ ਰੰਧਾਵਾ ਮਾਹਮਦਪੁਰ ਦੀ ਅਗਵਾਈ ਹੇਠ ਮੈਡੀਕਲ ਕੈਂਪ ਲਗਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਡਾਕਟਰ ਰੰਧਾਵਾ ਨੇ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਲਗਾਤਾਰ ਹੜ ਪ੍ਰਭਾਵਿਤ ਪਿੰਡਾਂ ਵਿਚ ਮਰੀਜ਼ਾਂ ਨੂੰ ਚੈੱਕਅਪ ਕਰ ਕੇ ਫਰੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਾਲਾਤ ਸੁਖਾਵੇਂ ਹੋਣ ਤੱਕ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਕੈਂਪ ਜਾਰੀ ਰਹਿਣਗੇ | ਇਸ ਮੌਕੇ ਬਲਾਕ ਪ੍ਰਧਾਨ ਡਾ. ਹਰਦੀਪ ਸਿੰਘ ਰੰਧਾਵਾ ਮਾਹਮਦਪੁਰ, ਡਾ. ਭੋਲਾ ਸਿੰਘ ਟਿੱਬਾ ਚੇਅਰਮੈਨ, ਡਾ. ਗੁਰਦੇਵ ਸਿੰਘ, ਡਾ. ਗੁਰਦੀਪ ਸਿੰਘ ਕਾਤਰੋ, ਡਾ. ਗੁਰਮੀਤ ਸਿੰਘ ਕਾਤਰੋ, ਡਾ. ਕੁਲਵੀਰ ਸਿੰਘ ਬਦੇਸਾ, ਡਾ. ਗੁਰਮੀਤ ਸਿੰਘ ਮਾਹਮਦਪੁਰ ਆਦਿ ਆਗੂ ਮੌਜੂਦ ਸਨ |