ਸ਼ੇਰਪੁਰ, 26 ਸਤੰਬਰ (ਮੇਘ ਰਾਜ ਜੋਸ਼ੀ) - ਖੇਤੀਬਾੜੀ ਅਫ਼ਸਰ ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਖੇੜੀ ਕਲਾਂ ਵਿਖੇ ਝੋਨੇ ਦੀ ਰਹਿੰਦ ਖੰੂਹਦ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਸ਼ੇਰਪੁਰ ਵਲੋਂ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਹਰਵਿੰਦਰ ਸਿੰਘ ਖੇਤੀਬਾੜੀ ਵਿਸਤਾਰ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਰਹਿਤ ਖੰੂਹਦ ਨੂੰ ਅੱਗ ਨਾ ਲਗਾ ਕੇ ਪਰਾਲੀ ਨੂੰ ਖੇਤ ਵਿਚ ਵਾਹ ਕੇ ਕਣਕ ਦੀ ਬਜਾਈ ਕਰਨ ਸਬੰਧੀ ਅਪੀਲ ਕੀਤੀ | ਅਮਰਿੰਦਰ ਸਿੰਘ ਖੇਤੀਬਾੜੀ ਸਹਾਇਕ ਟੈਕਨੋਲਜੀ ਮੈਨੇਜਰ ਨੇ ਕਿਸਾਨਾਂ ਨੂੰ ਮਿੱਟੀ ਟੈੱਸਟ ਕਰਵਾਉਣ ਉਪਰੰਤ ਲੋੜੀਂਦੀਆਂ ਖਾਦਾਂ ਦੀ ਵਰਤੋਂ ਸਬੰਧੀ ਪ੍ਰੇਰਤ ਕੀਤਾ | ਇਸ ਮੌਕੇ ਨੂਰ ਆਰਟ ਗਰੁੱਪ ਬਠਿੰਡਾ ਵਲੋਂ ਕੇਸਰ ਸਿੰਘ ਦੀ ਅਗਵਾਈ ਵਿਚ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ ਜਿਸ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਾਣੀ ਦੀ ਬੱਚਤ ਸਬੰਧੀ ਸੁਚੇਤ ਕੀਤਾ ਗਿਆ | ਇਸ ਮੌਕੇ ਨਛੱਤਰ ਸਿੰਘ ਖੇੜੀ, ਕੁਲਵਿੰਦਰ ਸਿੰਘ ਤੋਂ ਇਲਾਵਾ ਕਿਸ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |