ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਸਥਾਨਕ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਚਿੱਟੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਨਵਦੀਪ ਸਿੰਘ ਨਮੀ ਵਾਸੀ ਪਿੰਡ ਗਾਗਾ ਤੇ ਮਾਨ ਸਿੰਘ ਰਾਮਗੜ੍ਹ ਸੰਧੂਆ ਨੂੰ ਹੈਰੋਇਨ ਚਿੱਟਾ ਸਮੇਤ ਕਾਬੂ ਕੀਤਾ ਹੈ | ਪੁਲਿਸ ਮੁਤਾਬਿਕ ਨਵਦੀਪ ਸਿੰਘ ਚਿੱਟਾ ਵੇਚਣ ਦਾ ਧੰਦਾ ਕਰਦਾ ਹੈ | ਪੁਲਿਸ ਨੇ ਉਕਤ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਚਿੱਟਾ ਸਮੇਤ ਵਾਟਰ ਵਰਕਸ ਰੋਡ ਲਹਿਰਾਗਾਗਾ ਵਿਖੇ ਕਾਬੂ ਕਰ ਕੇ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |