ਧੂਰੀ, 26 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਮੈਂਬਰ ਅਤੇ ਸਾਬਕਾ ਸਰਪੰਚ ਹਰਦੀਪ ਸਿੰਘ ਦੌਲਤਪੁਰ ਨੇ ਜ਼ਿਲਾ ਪ੍ਰਧਾਨ ਦੇ ਪਦ ਲਈ ਆਪਣੀ ਉਮੀਦਵਾਰੀ ਪੇਸ਼ ਕਰ ਦਿੱਤੀ ਹੈ | ਇਸ ਸਬੰਧੀ ਉਨਾਂ ਨੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਸਾਬਕਾ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਦੇ ਨਿਗਰਾਨ ਜਗਦੀਸ਼ ਚੰਦਰ ਜਾਗੜ ਕੋਲ ਆਪਣੀ ਫਾਈਲ ਜਮਾਂ ਕਰਵਾਈ ਹੈ | ਦਾਅਵਾ ਕਰਨ ਵਾਲੇ ਹਰਦੀਪ ਸਿੰਘ ਦੌਲਤਪੁਰ ਨੇ ਜ਼ੋਰ ਦਿੱਤਾ ਹੈ ਕਿ ਉਹ ਦਿਨ-ਰਾਤ ਇੱਕ ਕਰ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ | ਹਰਦੀਪ ਦੌਲਤਪੁਰ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਸਖ਼ਤ ਮੁਕਾਬਲੇ ਵਾਲੇ ਦਾਅਵੇਦਾਰਾਂ ਵਿਚ ਸ਼ਾਮਿਲ ਹਨ | ਉਨਾਂ ਨੇ ਕਿਹਾ ਕਿ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਜਮਾਂ ਹੋਏ ਹਰ ਰੁਕਾਵਟ ਨੂੰ ਦੂਰ ਕਰਨ ਅਤੇ ਜ਼ਮੀਨੀ ਪੱਧਰ ਤੇ ਕਾਂਗਰਸ ਦੇ ਮੈਂਬਰਾਂ ਅਤੇ ਲੋਕਾਂ ਨਾਲ ਜੁੜਨ ਲਈ ਕਈ ਪ੍ਰੋਗਰਾਮ ਆਯੋਜਿਤ ਕੀਤੇ ਹਨ |