ਸੰਦੌੜ, 26 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਉੱਘੀ ਸ਼ਖ਼ਸੀਅਤ ਅਤੇ ਸੀਨੀਅਰ ਅਕਾਲੀ ਆਗੂ ਸ. ਬੇਅੰਤ ਸਿੰਘ ਸੇਖੋਂ ਦਸੌਧਾ ਸਿੰਘ ਵਾਲਾ ਨੂੰ ਅੱਜ ਉਸ ਸਮੇਂ ਬਹੁਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮਪਤਨੀ ਬੀਬੀ ਦਵਿੰਦਰ ਕੌਰ ਸੇਖੋਂ ਅਕਾਲ ਚਲਾਣਾ ਕਰ ਗਏ, ਜੋ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦਾ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ | ਬੀਬੀ ਦਵਿੰਦਰ ਕੌਰ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਬਾਅਦ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਸੰਗੀਤਿਕ ਖੇਤਰ ਦੀ ਉੱਘੀ ਸ਼ਖ਼ਸੀਅਤ ਪਿੰਕੀ ਧਾਲੀਵਾਲ, ਗਾਇਕ ਹਰਜੀਤ ਹਰਮਨ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਚੇਅਰਮੈਨ ਮੁਕੰਦ ਸਿੰਘ ਚੀਮਾ, ਆੜ੍ਹਤੀਆ ਸੁਖਮਿੰਦਰ ਸਿੰਘ ਮਾਣਕੀ, ਮੁਹੰਮਦ ਤੁਫੈਲ ਮਲਿਕ, ਆੜ੍ਹਤੀਆ ਬਾਰਾ ਸਿੰਘ ਖ਼ੁਰਦ, ਤੀਰਥ ਸਿੰਘ ਖ਼ੁਰਦ, ਕਾਂਗਰਸੀ ਆਗੂ ਸੁੱਖਾ ਧਾਲੀਵਾਲ, ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਅਮਰਿੰਦਰ ਸਿੰਘ ਮੰਡੀਆਂ, ਮੁਹੰਮਦ ਤੁਫੈਲ ਮਲਿਕ, ਜਤਿੰਦਰ ਸਿੰਘ ਮਹੋਲੀ, ਐਸ.ਐਚ.ਓ ਗਗਨਦੀਪ ਸਿੰਘ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸਰਪੰਚ ਹਰਬੰਸ ਸਿੰਘ ਬਾਪਲਾ, ਕੇਵਲ ਸਿੰਘ ਦਸੌਧਾ ਸਿੰਘ ਵਾਲਾ, ਸਿਮਰਜੀਤ ਸਿੰਘ ਰਾਣੂ, ਰਾਜਵਿੰਦਰ ਸਿੰਘ ਖ਼ੁਰਦ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਹਾਜ਼ਰ ਸਨ | ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨੇ ਵੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ |