12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦਾ ਸਥਾਪਨਾ ਦਿਵਸ ਸਿਲਵਰ ਜੁਬਲੀ ਸਮਾਗਮ 1 ਨੰੂ-ਡਾ. ਨਰਵਿੰਦਰ ਕੌਸ਼ਲ <br/>

Ad Position 21
No active advertisement
ਅਜੀਤ ਡੈਸਕ 27-09-2025
ਸੰਗਰੂਰ, 26 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) – ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ (ਰਜਿ.) ਸੰਗਰੂਰ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ ਨੇ ਦੱਸਿਆ ਕਿ ਸੰਸਥਾ ਨੂੰ ਹੋਂਦ ਵਿਚ ਆਇਆ 25 ਸਾਲ ਹੋ ਗਏ ਹਨ | ਸੰਸਥਾ ਬਜ਼ੁਰਗਾਂ ਦੇ ਮਾਨ ਸਨਮਾਨ ਅਤੇ ਸਤਿਕਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਨੂੰ ਵੀ ਸਮਰਪਿਤ ਹੈ | ਡਾ. ਕੌਸ਼ਲ ਨੇ ਕਿਹਾ ਕਿ ਸੰਸਥਾ ਦਾ ਸਿਲਵਰ ਜੁਬਲੀ ਸਥਾਪਨਾ ਦਿਵਸ ਅਤੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਹਾੜਾ ਸੰਸਥਾ ਦੇ ਵਿਹੜੇ ਬਨਾਸਰਬਾਗ ਵਿਖੇ 1 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਵਿਚ ਬਜ਼ੁਰਗਾਂ ਦੇ ਮਾਨ ਸਤਿਕਾਰ ਅਤੇ ਉਨ•ਾਂ ਨੂੰ ਆ ਰਹੀਆ ਮੁਸ਼ਕਲਾਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਸਬੰਧੀ ਸੰਸਥਾ ਦਾ ਵਫ਼ਦ ਪ੍ਰਧਾਨ ਡਾ. ਨਰਵਿੰਦਰ ਕੌਸ਼ਲ, ਚੇਅਰਮੈਨ ਇੰਜ: ਪ੍ਰਵੀਨ ਬਾਂਸਲ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ, ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿਚ ਜ਼ਿਲ•ਾ ਸਮਾਜਿਕ ਅਤੇ ਸੁਰੱਖਿਆ ਅਫ਼ਸਰ ਡਾ. ਮੈਡਮ ਲਵਲੀਨ ਵੜਿੰਗ ਨੂੰ ਮਿਲਿਆ ਅਤੇ ਸਮਾਗਮਾਂ ਦੇ ਵਿਚ ਪਹੁੰਚਣ ਲਈ ਬੇਨਤੀ ਕੀਤੀ ਅਤੇ ਸੱਦਾ ਪੱਤਰ ਦਿੱਤਾ ਗਿਆ | ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ ਨੇ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਜੋਰ-ਸੋਰ ਨਾਲ ਕੀਤੀਆਂ ਜਾ ਰਹੀਆਂ ਹਨ | ਡਾ. ਲਵਲੀਨ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਸੰਸਥਾ ਨੂੰ ਹਰ ਤਰ•ਾਂ ਦਾ ਸਹਿਯੋਗ ਮਿਲੇਗਾ ਅਤੇ ਸਮਾਗਮਾਂ ਵਿਚ ਵੀ ਸ਼ਿਰਕਤ ਕੀਤੀ ਜਾਵੇਗੀ | ਇਸ ਮੌਕੇ 'ਤੇ ਵਿਭਾਗ ਦੇ ਅਧਿਕਾਰੀ ਅਮਰੀਕ ਸਿੰਘ ਪੂਨੀਆ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਾਈਸ ਮਿੱਲ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ <br/> ਅਗਲੀ ਖ਼ਬਰ ਲਾਚਾਰ ਮਾਂ ਅਤੇ ਬੱਚਿਆਂ ਲਈ ਸੰਤ ਰਾਮਪਾਲ ਬਣੇ ਮਸੀਹਾ, ਨਵਾਂ ਮਕਾਨ ਅਤੇ ਉਮਰ ਭਰ ਦਾ ਸਹਾਰਾ ਦਿੱਤਾ <br/>
Ad Position 24