20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਾਲਾਨਾ ਸੰਤ ਸਮਾਗਮ 30 ਤੋਂ

Ad Position 21
No active advertisement
ਅਜੀਤ ਡੈਸਕ 28-09-2025
ਖਨੌਰੀ, 27 ਸਤੰਬਰ (ਬਲਵਿੰਦਰ ਸਿੰਘ ਥਿੰਦ) - ਨੇੜਲੇ ਪਿੰਡ ਤੇਈਪੁਰ ਵਿਖੇ ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਵਲੋਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ, ਸੰਤ ਬਾਬਾ ਨਾਹਰ ਸਿੰਘ ਕਲਿਆਣ ਵਾਲੇ, ਸੰਤ ਬਾਬਾ ਧੂਰੀ ਸਾਹਿਬ , ਸੰਤ ਬਾਬਾ ਚੰਦ ਸਿੰਘ ਦੀ ਸਾਲਾਨਾ ਬਰਸੀ ਮਨਾਈ ਜਾ ਰਹੀ ਹੈ | ਇਸ ਸਬੰਧ ਵਿਚ 30 ਸਤੰਬਰ ਤੋਂ 2 ਅਕਤੂਬਰ ਤੱਕ ਸਾਲਾਨਾ ਸੰਤ ਸਮਾਗਮ ਤੇਈਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਗਿੱਲ ਨੇ ਦੱਸਿਆ ਕਿ 30 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ | 1 ਅਕਤੂਬਰ ਦਿਨ ਬੁੱਧਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ, ਇੰਟਰਨੈਸ਼ਨਲ ਢਾਡੀ ਜਥਾ ਬੀਬੀ ਦਲੇਰ ਕੌਰ ਖ਼ਾਲਸਾ, ਕਥਾਵਾਚਕ ਭਾਈ ਹਰਦੀਪ ਸਿੰਘ ਪਾਤੜਾਂ ਵਾਲੇ ਅਤੇ ਕਥਾ ਵਾਚਕ ਭਾਈ ਹਰਭਜਨ ਸਿੰਘ (ਹੈੱਡ ਗ੍ਰੰਥੀ ਪਲਾਸੌਰ) ਵਾਲੇ ਧਾਰਮਿਕ ਵਿਚਾਰਾਂ, ਵਾਰਾਂ, ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਇਸੇ ਪ੍ਰਕਾਰ ਹੀ 2 ਅਕਤੂਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਤੇ ਦੁਪਹਿਰ 1 ਵਜੇ ਤੱਕ ਸਜਾਏ ਜਾਣ ਵਾਲੇ ਦੀਵਾਨ ਵਿਚ ਇੰਟਰਨੈਸ਼ਨਲ ਢਾਡੀ ਜਥਾ ਬੀਬੀ ਦਲੇਰ ਕੌਰ ਖ਼ਾਲਸਾ, ਸੰਤ ਬਾਬਾ ਪਿਆਰਾ ਸਿੰਘ ਜੀ ਸਿਰਥਲੇ ਵਾਲੇ, ਬਾਬਾ ਪਵਿੱਤਰ ਸਿੰਘ ਤੇ ਭਾਈ ਗੁਰਜੀਤ ਸਿੰਘ ਖਨੌਰੀ ਵਾਲੇ, ਭਾਈ ਬੂਟਾ ਸਿੰਘ ਹੈੱਡ ਗ੍ਰੰਥੀ ਸਾਗਰਾ ਅਤੇ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਤੇਈਪੁਰ ਵਾਰਾਂ, ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਅÏਰਤਾਂ ਨਾਲ ਕੀਤਾ ਵਾਦਾ ਪੂਰਾ ਕਰੇ : ਨਵੀਨ ਸ਼ਰਮਾ ਬਨਾਰਸੀ <br/> ਅਗਲੀ ਖ਼ਬਰ ਆਈ.ਓ.ਐਲ. ਫਾਰਮਾਸਿਊਟਿਕਲ ਫ਼ਤਿਹਗੜ੍ਹ ਛੰਨਾਂ ਵਿਖੇ ਮੌਕ ਡਰਿੱਲ ਕਰਵਾਈ
Ad Position 24