ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਭੁੱਲਰ, ਧਾਲੀਵਾਲ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂ ਜਸਵੀਰ ਸਿੰਘ ਸੀਰਾ, ਰਣਜੀਤ ਸਿੰਘ ਗੁਰਦਾਸਪੁਰ, ਜਸਵਿੰਦਰ ਸਿੰਘ ਸੌਜਾ, ਸਤਿਨਾਮ ਸਿੰਘ ਸੰਗਤੀਵਾਲਾ, ਵਿਰਸਾ ਸਿੰਘ ਚਹਿਲ, ਅਮਨਦੀਪ ਸਿੰਘ, ਬਲਵੀਰ ਸਿੰਘ ਤਰਨਤਾਰਨ, ਸ਼ੇਰ ਸਿੰਘ ਸਰਹਿੰਦ ਆਦਿ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕਾਮਿਆ ਦੀਆਂ ਮੰਗਾਂ ਨੂੰ ਲੈ ਕੇ ਵਣ ਮੰਤਰੀ ਅਤੇ ਵਿੱਤ ਮੰਤਰੀ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕਾਮਿਆਂ ਨੂੰ ਪੰਜਾਬ ਸਰਕਾਰ ਵਲੋਂ ਬੀਤੀ 30 ਜੁਲਾਈ ਨੂੰ ਪੱਕਾ ਕੀਤਾ ਗਿਆ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਉਹ ਆਪਣੀਆਂ ਤਨਖ਼ਾਹਾਂ ਨੂੰ ਤਰਸ ਰਹੇ ਹਨ | ਜਿਸ ਕਾਰਨ ਇਨ੍ਹਾਂ ਵਰਕਰਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਅÏਖਾ ਹੋਇਆ ਪਿਆ ਹੈ | ਤਨਖ਼ਾਹਾਂ ਨਾਂ ਮਿਲਣ ਕਾਰਨ ਇਹ ਵਰਕਰ ਆਪਣੇ ਬਜ਼ੁਰਗ ਮਾਤਾ-ਪਿਤਾ ਦਾ ਇਲਾਜ ਕਰਵਾਉਣ ਅਤੇ ਬੱਚਿਆਂ ਦੀਆਂ ਸਕੂਲ ਫ਼ੀਸਾਂ ਭਰਨ ਤੋਂ ਵੀ ਅਸਮਰਥ ਹਨ | ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ 4 ਅਕਤੂਬਰ ਨੂੰ ਵਿੱਤ ਮੰਤਰੀ ਪੰਜਾਬ ਦੇ ਹਲਕਾ ਦਿੜ੍ਹਬਾ 'ਚ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਰਵੀ ਕਾਂਤ ਰੋਪੜ, ਬੱਬੂ ਸਿੰਘ ਮਾਨਸਾ, ਕੇਵਲ ਕਿ੍ਸ਼ਨ ਨਵਾਂਸ਼ਹਿਰ, ਮਲਕੀਤ ਸਿੰਘ ਮੁਕਤਸਰ, ਸੁਲੱਖਣ ਸਿੰਘ ਮੋਹਾਲੀ, ਸੁਖਦੇਵ ਸਿੰਘ ਜਲੰਧਰ, ਰਵੀ ਕੁਮਾਰ ਲੁਧਿਆਣਾ, ਗੁਰਬੀਰ ਸਿੰਘ ਫ਼ਿਰੋਜ਼ਪੁਰ, ਬਲਰਾਜ ਸਿੰਘ ਪਠਾਨਕੋਟ, ਭੁਵਿਸਨ ਲਾਲ ਜਲੰਧਰ, ਕੁਲਦੀਪ ਸਿੰਘ ਗੁਰਦਾਸਪੁਰ, ਪਵਨ ਕੁਮਾਰ ਹੁਸ਼ਿਆਰਪੁਰ, ਭੁਪਿੰਦਰ ਸਿੰਘ ਦਸੂਹਾ, ਅਜੇ ਹੁਸ਼ਿਆਰਪੁਰ ਅਤੇ ਕਰਮ ਸਿੰਘ ਹਰੀਕੇ ਪੱਤਣ ਆਦਿ ਮੌਜੂਦ ਸਨ |