ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 15 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸੁਨਾਮ-ਜਵੰਧਾ ਸੜਕ 'ਤੇ ਪੁਲ ਸੂਆ ਨੇੜੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਰਵਿਦਾਸਪੁਰਾ ਟਿੱਬੀ ਅਤੇ ਹਰਪ੍ਰੀਤ ਸਿੰਘ ਵਾਸੀ ਸੁਨਾਮ ਵਜੋਂ ਹੋਈ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |