20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸੁਖਬੀਰ ਬਾਦਲ ਨਾਲ ਮੁਲਾਕਾਤ ਕਰ ਕੇ ਅਕਾਲੀ ਆਗੂ ਸਰਨਾ ਚੱਠਾ ਨੇ ਹਲਕਾ ਇੰਚਾਰਜੀ ਲਈ 'ਦਾਅਵਾ ਠੋਕਿਆ'

Ad Position 21
No active advertisement
ਅਜੀਤ ਡੈਸਕ 28-09-2025
ਮਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਪਿੰਡ ਭੋਗੀਵਾਲ ਦੇ ਮੌਜੂਦਾ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਨੇ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਇੰਚਾਰਜੀ ਲਈ ਅਪਣਾ 'ਦਾਅਵਾ ਠੋਕਦਿਆਂ' ਆਖਿਆ ਕਿ ਉਨ੍ਹਾਂ ਨੂੰ ਯੂਥ ਵਿੰਗ ਦੀ ਨੁਮਾਇੰਦਗੀ ਕਰਦੇ ਨੌਜਵਾਨ ਆਗੂਆਂ ਦੀ ਤਰਜ਼ 'ਤੇ ਹਲਕਾ ਅਮਰਗੜ੍ਹ ਦਾ ਇੰਚਾਰਜ ਲਗਾਇਆ ਜਾਵੇ | ਸਰਨਾ ਚੱਠਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਹਲਕਾ ਅਮਰਗੜ੍ਹ ਦੀਆਂ ਸਿਆਸੀ ਗਤੀਵਿਧੀਆਂ ਅਤੇ ਆਉਣ ਵਾਲੇ ਭਵਿੱਖ ਦੀ ਰੂਪ-ਰੇਖਾ ਨੂੰ ਉਲੀਕ ਕੇ ਵਿਉਂਤਬੰਦੀ ਕਰਨ ਦੇ ਲਈ ਗੱਲਬਾਤ ਕੀਤੀ | ਅਕਾਲੀ ਆਗੂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਸਰਗਰਮ ਨੌਜਵਾਨ ਆਗੂ ਜੋ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੋਵੇ, ਨੂੰ ਹਲਕਾ ਇੰਚਾਰਜ ਲਗਾਇਆ ਜਾਵੇ ਤਾਂ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਪਾਰਟੀ ਚੰਗਾ ਪ੍ਰਦਰਸ਼ਨ ਕਰ ਸਕੇ |
Ad Position 22
No active advertisement
ਪਿਛਲੀ ਖ਼ਬਰ ਮੁੜ ਵਸੇਬਾ ਮੁਹਿੰਮ ਤਹਿਤ ਹੜ੍ਹ ਪੀੜਤਾਂ ਲਈ ਨਵੇਂ ਘਰਾਂ ਦੀ ਉਸਾਰੀ ਲਈ ਕਲਗ਼ੀਧਰ ਟਰੱਸਟ ਬੜੂ ਸਾਹਿਬ ਪਾ ਰਿਹੈ ਅਹਿਮ ਯੋਗ... ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ
Ad Position 24