20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁੜ ਵਸੇਬਾ ਮੁਹਿੰਮ ਤਹਿਤ ਹੜ੍ਹ ਪੀੜਤਾਂ ਲਈ ਨਵੇਂ ਘਰਾਂ ਦੀ ਉਸਾਰੀ ਲਈ ਕਲਗ਼ੀਧਰ ਟਰੱਸਟ ਬੜੂ ਸਾਹਿਬ ਪਾ ਰਿਹੈ ਅਹਿਮ ਯੋਗਦਾਨ

Ad Position 21
No active advertisement
ਅਜੀਤ ਡੈਸਕ 28-09-2025
ਸੰਗਰੂਰ, ਧਰਮਗੜ੍ਹ, 27 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫ਼ਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਲਗਾਤਾਰ ਅੱਜ ਵੀ ਚੱਲ ਰਿਹਾ ਹੈ | ਬੀਤੇ ਦਿਨੀਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਵਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਕਲਗ਼ੀਧਰ ਟਰੱਸਟ ਨੇ ਇਹ ਬੀੜਾ ਚੁੱਕਿਆ ਹੈ ਕਿ ਸੰਗਤਾਂ ਦਾ ਪੈਸਾ ਸਹੀ ਤਰੀਕੇ ਨਾਲ ਇਸਤੇਮਾਲ ਹੋਵੇ, ਜੋ ਹੜ੍ਹ ਪੀੜਤਾਂ ਦੀਆ ਬੁਨਿਆਦੀ ਲੋੜਾਂ ਉਹ ਪੂਰੀਆਂ ਕਰ ਰਹੇ ਹਨ, ਜਿਸ 'ਚ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦੀ ਜਾਂਚ ਕਰਕੇ ਉਨ੍ਹਾਂ ਦੀ ਨਵੇਂ ਮਕਾਨ ਜਾਂ ਨੁਕਸਾਨੇ ਘਰਾਂ ਦੀ ਮੁਰੰਮਤ ਕੀਤੀ ਜਾਵੇਗੀ | ਇਸੇ ਤਹਿਤ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਉਪ ਪ੍ਰਧਾਨ ਜਗਜੀਤ ਸਿੰਘ (ਕਾਕਾ ਵੀਰ ਜੀ) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮੁਜੱਫਰਪੁਰਾ ਦੇ ਇੱਕੋ ਪਿੰਡ ਵਿਚ ਦੋ ਨਵੇਂ ਪ੍ਰੀ-ਫੈਬਿ੍ਕੇਟਡ ਮੈਟੀਰੀਅਲ ਨਾਲ ਮਕਾਨ ਤਿਆਰ ਕਰਕੇ ਦਿੱਤੇ ਗਏ ਹਨ | ਜਾਣਕਾਰੀ ਦਿੰਦਿਆਂ ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ (ਗ੍ਰੰਥੀ ਸਿੰਘ) ਅਤੇ ਸੁਖਦੇਵ ਸਿੰਘ (ਮਿਹਨਤ ਮਜ਼ਦੂਰੀ) ਜਿਨ੍ਹਾਂ ਦੇ ਮਕਾਨ ਹੜ੍ਹਾਂ ਦੇ ਪਾਣੀ ਅਤੇ ਭਾਰੀ ਬਾਰਸ਼ ਕਰਕੇ ਢਹਿ ਗਏ ਸਨ, ਦੋਵੇਂ ਪਰਿਵਾਰਾਂ ਨੂੰ 96 ਘੰਟਿਆਂ ਵਿਚ 1000 ਸੁਕੇਅਰ ਫੁੱਟ ਅਤੇ 850 ਸੁਕੇਅਰ ਫੁੱਟ ਏਰੀਏ ਦੇ ਮਕਾਨ ਤਿਆਰ ਕਰਕੇ ਦਿੱਤੇ ਜਾ ਚੁੱਕੇ ਹਨ, ਜਿਸ ਵਿਚ ਰਸੋਈ ਦੇ ਰਾਸ਼ਨ ਤੋਂ ਲੈ ਕੇ ਘਰੇਲੂ ਸੁੱਖ ਸਹੂਲਤਾਂ (ਬੈਡ, ਗੱਦੇ, ਪੱਖੇ, ਰਸੋਈ ਦਾ ਇੱਕ ਕੁੱਝ ਦਿਨਾ ਦਾ ਰਾਸ਼ਨ ਆਦਿ) ਸਮਾਨ ਮੁਹੱਈਆ ਕਰਵਾਇਆ ਜਾਵੇਗਾ | ਬੜੂ ਸਾਹਿਬ ਵਲੋ ਤਿਆਰ ਕੀਤੇ ਘਰਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਟਰੱਸਟ ਵਲੋ ਕੀਤੇ ਇਸ ਨਵੇਕਲੇ ਪ੍ਰੀ-ਫੈਬਿ੍ਕੇਟਡ ਮੈਟੀਰੀਅਲ ਮਕਾਨ ਦੀ ਸ਼ਲਾਘਾ ਕੀਤੀ | ਭਾਈ ਜਗਜੀਤ ਸਿੰਘ ਨੇ ਜਾਣਕਾਰੀ ਦੱਸਿਆ ਕਿ ਇਸ ਤਰ੍ਹਾਂ ਦੇ ਲਗਭਗ 100 ਨਵੇਂ ਮਕਾਨ ਤਿਆਰ ਕਰਕੇ ਲੋੜਵੰਦਾਂ ਨੂੰ ਸੰਗਤ ਦੇ ਸਹਿਯੋਗ ਨਾਲ ਬਣਾ ਕੇ ਦਿਆਂਗੇ | ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਾਂ ਲਈ ਸੰਗਤਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ ਤਾਂ ਜੋ ਜਿਨ੍ਹਾਂ ਹੜ੍ਹ ਪੀੜਤਾਂ ਦੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਦੀ ਮੁਰੰਮਤ ਕੀਤੀ ਜਾ ਸਕੇ | ਗੁਰਦੁਆਰਾ ਬੜੂ ਸਾਹਿਬ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਸਾਹਿਬ ਨਿਰੰਤਰ ਚੱਲ ਰਹੇ ਹਨ, ਜਿੱਥੇ ਚੜ੍ਹਦੀਕਲਾ ਦੀ ਅਰਦਾਸ ਕੀਤੀ ਜਾਂਦੀ ਹੈ | ਜ਼ਿਕਰਯੋਗ ਹੈ ਕਿ ਦੇਸ਼ ਵਿਚ ਜਦੋਂ ਵੀ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਤਾਂ ਟਰੱਸਟ ਦੀ ਅਕਾਲ ਸੇਵਾ ਟੀਮ ਨਿਧੜਕ ਹੋ ਕੇ ਹੜ੍ਹ ਪੀੜਤਾਂ ਦੀ ਸੇਵਾ ਲਈ ਤਤਪਰ ਰਹਿੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਨੰੂ ਪੀਣ ਲਈ ਮਿਲੇਗਾ ਨਹਿਰੀ ਪਾਣੀ ਅਤੇ ਲੱਗਣਗੇ ਨਵੇਂ ਟਿਊਬਵੈੱਲ - ਪ੍ਰਧਾਨ ਭੁਪਿੰਦਰ ਸਿੰਘ ਅਗਲੀ ਖ਼ਬਰ ਸੁਖਬੀਰ ਬਾਦਲ ਨਾਲ ਮੁਲਾਕਾਤ ਕਰ ਕੇ ਅਕਾਲੀ ਆਗੂ ਸਰਨਾ ਚੱਠਾ ਨੇ ਹਲਕਾ ਇੰਚਾਰਜੀ ਲਈ 'ਦਾਅਵਾ ਠੋਕਿਆ'
Ad Position 24