20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਤਿੱਖੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 28-09-2025
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਰੁਪਿੰਦਰ ਸਿੰਘ ਸੱਗੂ) - ਅੱਜ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਹੈ ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦਿੱਤਾ ਜਾਵੇਗਾ | ਜਿਸ ਵਿਚ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ 'ਤੇ ਸੂਬਾ ਕਮੇਟੀ/ ਮੈਂਬਰ ਮੈਡਮ ਕਰਮਜੀਤ ਕੌਰ ਅਤੇ ਸ੍ਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਸਾਡੀ ਭਰਤੀ ਵਿਭਾਗ ਵਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ | ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸੇ ਦੇ ਚੱਲਦਿਆਂ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ 5 ਅਕਤੂਬਰ ਨੂੰ ਧਰਨਾ ਦੇ ਕੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਰੇਲ ਹੇਠ ਆ ਕੇ ਕੀਤੀ ਖ਼ੁਦਕਸ਼ੀ ਅਗਲੀ ਖ਼ਬਰ ਸੰਗਰੂਰ ਨੰੂ ਪੀਣ ਲਈ ਮਿਲੇਗਾ ਨਹਿਰੀ ਪਾਣੀ ਅਤੇ ਲੱਗਣਗੇ ਨਵੇਂ ਟਿਊਬਵੈੱਲ - ਪ੍ਰਧਾਨ ਭੁਪਿੰਦਰ ਸਿੰਘ
Ad Position 24