ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਪਿ੍ੰਸੀਪਲ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੋਸ਼ਣ ਦਿਵਸ ਤਹਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਮੇਂ ਗੋਇਲ ਹੋਮਿਓਪੈਥਿਕ ਕਲੀਨਿਕ ਦੀ ਡਾ. ਰਿੰਪੀ ਅਗਰਵਾਲ ਦੀ ਅਗਵਾਈ ਵਿਚ ਡਾਕਟਰਾਂ ਦੀ ਟੀਮ ਵਲੋਂ ਕਰੀਬ 90 ਵਿਦਿਆਰਥੀਆਂ ਅਤੇ ਕਾਲਜ ਅਮਲੇ ਦੇ ਮੈਂਬਰਾਂ ਦੀ ਜਾਂਚ ਕੀਤੀ ਗਈ | ਪਿ੍ੰਸੀਪਲ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਬਰਸਾਤਾਂ ਦੇ ਦਿਨਾ ਤੋਂ ਬਾਅਦ ਡੇਂਗੂ ਅਤੇ ਚਿਕਨਗੁਨੀਆ ਦੀ ਬਿਮਾਰੀ ਦੇ ਉਪਾਅ ਸੁਚੇਤ ਰਹਿਣ ਬਾਰੇ ਜਾਣੂ ਕਰਵਾਇਆ ਗਿਆ | ਐਨ.ਐਸ.ਐਸ. ਵਲੰਟੀਅਰਜ਼ ਵਲੋਂ ਕਾਲਜ ਕੈਂਪਸ ਵਿਚ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਸਮੇਂ ਪਿ੍ੰਸੀਪਲ ਡਾ.ਸੁਖਵਿੰਦਰ ਸਿੰਘ ਵਲੋਂ ਮੈਡੀਕਲ ਟੀਮ ਅਤੇ ਡਾ ਰਿੰਪੀ ਅਗਰਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਡਾ. ਅੰਚਲਾ, ਡਾ. ਮਨੀਤਾ ਜੋਸ਼ੀ, ਪ੍ਰੋਫੈਸਰ ਗੁਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਕਾਲਾ ਸਿੰਘ ਆਦਿ ਮੌਜੂਦ ਸਨ |