21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਿੰਡ ਹਥਨ ਦੇ ਸਰਪੰਚ ਦੀ ਨਿਵੇਕਲੀ ਪਹਿਲ-ਪਰਾਲੀ ਨਾ ਸਾੜਨ ਦਾ ਸੱਦਾ ਦਿੱਤਾ <br/>

Ad Position 21
No active advertisement
ਅਜੀਤ ਡੈਸਕ 28-09-2025
ਮਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਹਥਨ ਦੇ ਸਰਪੰਚ ਕਮਲਜੀਤ ਸਿੰਘ ਵਲੋਂ ਇਕ ਨਿਵੇਕਲੀ ਪਹਿਲ ਕਦਮੀ ਕਰਦਿਆਂ 'ਢੋਲ ਦੇ ਡੱਗੇ' ਨਾਲ ਪਿੰਡ ਵਾਸੀਆਂ ਨੂੰ 'ਹਰੇ-ਭਰੇ, ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ' ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਕਾਮਯਾਬੀ ਦਾ ਸਫ਼ਰ ਆਪਣੇ ਘਰ ਤੋਂ ਸ਼ੁਰੂ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਦੀ ਪ੍ਰੇਰਨਾ ਸਦਕਾ ਅਤੇ ਐਸ. ਡੀ. ਐਮ. ਗੁਰਮੀਤ ਕੁਮਾਰ ਦੀ ਸਾਰਥਿਕ ਸੋਚ ਦੇ ਭਾਗੀਦਾਰ ਬਣਨ ਲਈ ਸਾਡੀ ਸਮੂਹ ਪੰਚਾਇਤ ਨੇ ਇਹ ਮਿਸ਼ਨ ਸ਼ੁਰੂ ਕੀਤਾ ਹੈ | ਨੌਜਵਾਨ ਸਰਪੰਚ ਨੇ ਆਖਿਆ ਕਿ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟਿ੍ਬਿਊਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਨਾ ਸਾੜਨ ਅਤੇ ਸੁਰੱਖਿਅਤ ਵਾਤਾਵਰਣ ਲਈ ਪੂਰੀ ਤਰ੍ਹਾਂ ਗੰਭੀਰ ਹੈ | ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਬਣਦੀ ਹੈ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਕਰੀਏ | ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿਚ ਮੋਹਰੀ ਭੂਮਿਕਾ ਅਦਾ ਕਰਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅਧੀਨ ਪੈਂਦੇ ਉਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਜਾ ਰਿਹਾ ਹੈ, ਜਿੱਥੇ ਕਿ ਪਿਛਲੇ ਸਾਲਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਸਨ ਤਾਂ ਜੋ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਉਨ੍ਹਾਂ ਨੇ ਕਿਸਾਨਾਂ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪੌਣ-ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ, ਆਪਣੀ ਅਤੇ ਆਪਣੇ ਬੱਚਿਆਂ ਦੀ ਜ਼ਿੰਦਗੀ ਅਤੇ ਪਸ਼ੂ-ਪੰਛੀਆਂ ਨੂੰ ਬਚਾਉਣ ਲਈ ਪਰਾਲੀ ਨਾ ਸਾੜਨ ਸਗੋਂ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਤਾਂ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਾਈ ਜਾ ਸਕੇ | ਇਸ ਮੌਕੇ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਕੁਝ ਵਾਰਡਾਂ ਵਿਚ ਸਪਲਾਈ ਹੋ ਰਹੇ ਗੰਧਲੇ ਪਾਣੀ ਦੀ ਸਮੱਸਿਆ ਜਲਦ ਹੋਵੇਗੀ ਦੂਰ-ਪ੍ਰਧਾਨ ਕਾਂਤਾ ਗੋਇਲ <br/> ਅਗਲੀ ਖ਼ਬਰ ਅਕਾਲੀ ਆਗੂਆਂ ਨੇ ਸ਼ੇਰਪੁਰ ਤੋਂ ਹੜ੍ਹ ਪੀੜਤਾਂ ਲਈ ਕਣਕ ਭੇਜੀ
Ad Position 24