ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਸ਼ਹਿਰ ਦੇ ਨਾਮਵਰ ਪੋਪਲੀ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਕੱਪੜਾ ਕਾਰੋਬਾਰੀ ਸੰਜੀਵ ਪੋਪਲੀ ਦੇ ਵੱਡੇ ਭਰਾ ਅਤੇ ਮਾਰਕੀਟ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਦੇ ਚੇਅਰਮੈਨ ਮੁਕੇਸ਼ ਜੁਨੇਜਾ ਦੇ ਮਾਮਾ ਆੜ੍ਹਤੀ ਤੇ ਵਪਾਰੀ ਆਗੂ ਮਦਨ ਗੋਪਾਲ ਪੋਪਲੀ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ ਕਰੀਬ 66 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਵਿਨਰਜੀਤ ਸਿੰਘ ਗੋਲਡੀ, ਰਾਜਿੰਦਰ ਦੀਪਾ, ਰਵਿੰਦਰ ਸਿੰਘ ਚੀਮਾ, ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ, ਮੈਡਮ ਦਾਮਨ ਥਿੰਦ ਬਾਜਵਾ, ਇੰਦਰਮੋਹਨ ਸਿੰਘ ਲਖਮੀਰਵਾਲਾ, ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਪਿ੍ਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਹਰਮਨਦੇਵ ਸਿੰਘ ਬਾਜਵਾ, ਮੰਡੀ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਮਾਸਟਰ ਰਚਨਾ ਰਾਮ, ਮਨਿੰਦਰ ਸਿੰਘ ਲਖਮੀਰਵਾਲਾ, ਰਿੰਪਲ ਧਾਲੀਵਾਲ, ਰਾਜਨ ਹੋਡਲਾ, ਰਾਜਨ ਸਿੰਗਲਾ, ਰਜਿੰਦਰ ਕੁਮਾਰ ਬੱਬਲੀ, ਰਾਇਸ ਮਿੱਲਰਜ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ, ਸੰਜੀਵ ਕੁਮਾਰ ਪੋਪੀ, ਤਰਸੇਮ ਸਿੰਘ ਕੁਲਾਰ, ਹਰਬੰਸ ਸਿੰਘ ਧਾਲੀਵਾਲ, ਹਰੇਰਾਮ ਸਿੰਘ ਧਾਲੀਵਾਲ, ਰਾਮ ਸਿੰਘ ਸ਼ੇਰੋਂ, ਹਰਮੇਸ਼ ਕੁਮਾਰ ਨਾਗਰਾ, ਕੀਰਤੀ ਅਧਲੱਖਾ, ਕਰਨਵੀਰ ਸਿੰਘ ਸੋਨੀ ਆਦਿ ਨੇ ਪੋਪਲੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |