21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰ ਧੂਰੀ ਦੇ ਸਰਕਾਰੀ ਹਸਪਤਾਲ ਵਿਚ ਖਾਲੀ ਅਸਾਮੀਆਂ ਭਰੇ-ਕਲੱਬ ਆਗੂ <br/>

Ad Position 21
No active advertisement
ਅਜੀਤ ਡੈਸਕ 28-09-2025
ਧੂਰੀ, 27 ਸਤੰਬਰ (ਲਖਵੀਰ ਸਿੰਘ ਧਾਂਦਰਾ) - ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਹਰਕਮਲਪ੍ਰੀਤ ਸਿੰਘ ਜਵੰਧਾ ਅਤੇ ਉਪ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਕਿ ਧੂਰੀ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰੇ ਤਾਂ ਜੋ ਮਰੀਜ਼ਾਂ ਦੀ ਹੁੰਦੀ ਖੱਜਲ ਖ਼ੁਆਰੀ ਬੰਦ ਹੋ ਸਕੇ | ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਸ ਮੌਕੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਜਸਪ੍ਰੀਤ ਸਿੰਘ ਲਾਲੀ ਅਤੇ ਸੀਨੀਅਰ ਮੀਤ ਪ੍ਰਧਾਨ ਹਰਕੀਰਤ ਸਿੰਘ ਲਾਡੀ ਨੇ ਕਿਹਾ ਕਿ ਮਰੀਜ਼ ਆਪਣਾ ਇਲਾਜ ਕਰਵਾਉਣ ਲਈ ਜਦੋਂ ਹਸਪਤਾਲ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਡਾਕਟਰ ਨਾ ਹੋਣ ਕਾਰਨ ਮਾਯੂਸੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਮਜਬੂਰੀ ਵੱਸ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਵੱਲ ਮੂੰਹ ਕਰਨਾ ਪੈਂਦਾ ਹੈ | ਜਿੱਥੇ ਉਹ ਇਲਾਜ ਪ੍ਰਣਾਲੀ ਮਹਿੰਗੀ ਹੋਣ ਕਾਰਨ ਇਲਾਜ ਤੋਂ ਵਾਂਝੇ ਰਹਿ ਜਾਂਦੇ ਹਨ | ਇਸ ਮੌਕੇ ਨਵਜੋਤ ਸਿੰਘ ਅÏਲਖ, ਮਨਜੀਤ ਸਿੰਘ, ਸਰਪੰਚ ਨੂਰ ਰਾਮ, ਨੰਬਰਦਾਰ ਕੁਲਵਿੰਦਰ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਨੰਬਰਦਾਰ ਗੱਗੀ ਬਰੜਵਾਲ ਆਦਿ ਕਲੱਬ ਆਗੂਆਂ ਨੇ ਖਾਲੀ ਅਸਾਮੀਆਂ ਨੂੰ ਭਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ ਸਨਮਾਨਿਤ
Ad Position 24