21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 28-09-2025
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਧਾਲੀਵਾਲ, ਭੁੱਲਰ) - ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਖਿਡਾਰੀਆਂ ਵਲੋਂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਜਿੱਥੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ ਹੈ ਉੱਥੇ ਸੂਬਾ ਪੱਧਰੀ ਖੇਡਾਂ 'ਚ ਵੀ ਆਪਣੀ ਚੋਣ ਕਰਵਾਉਣ ਵਿਚ ਸਫ਼ਲ ਹੋਏ ਹਨ ਨਾਲ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ | ਸਕੂਲ ਪਿ੍ੰਸੀਪਲ ਅਮਿਤ ਡੋਗਰਾ ਨੇ ਦੱਸਿਆ ਕਿ ਨਿਮਨਲਿਖਤ ਖਿਡਾਰੀਆਂ ਵਲੋਂ ਅੰਡਰ-14,ਅੰਡਰ-17, ਅੰਡਰ-19 'ਚ ਪ੍ਰੀਤਇੰਦਰ ਸਿੰਘ, ਕਿ੍ਸ਼ਨ ਸਿੰਘ, ਦਿਲਜੋਤ ਸ਼ਰਮਾ, ਤਰਨਵੀਰ ਸਿੰਘ, ਨਵਜੋਤ ਸਿੰਘ, ਸਲਮਾਨ ਖ਼ਾਨ ਆਦਿ ਨੇ ਜੂਡੋ ਕਰਾਸ ਖੇਡ ਵਿਚ ਸੂਬਾ ਪੱਧਰੀ ਮੁਕਾਬਲੇ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਇਹ ਸਾਡੀ ਸੰਸਥਾ ਲਈ ਬਹੁਤ ਹੀ ਮਾਣ ਦੀ ਗੱਲ ਹੈ | ਸਕੂਲ ਪਹੁੰਚਣ ਤੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਮਿਤ ਡੋਗਰਾ, ਵਾਈਸ ਪਿ੍ੰਸੀਪਲ ਰਾਕੇਸ਼ ਸ਼ਰਮਾ, ਖੇਡ ਇੰਚਾਰਜ ਪ੍ਰੇਮ ਸ਼ਰਮਾ, ਕੋਚ ਮਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਕੌਰ ਖੰਗੂੜਾ ਵਲੋਂ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਮੀਟਿੰਗ ਅਗਲੀ ਖ਼ਬਰ ਸਰਕਾਰ ਧੂਰੀ ਦੇ ਸਰਕਾਰੀ ਹਸਪਤਾਲ ਵਿਚ ਖਾਲੀ ਅਸਾਮੀਆਂ ਭਰੇ-ਕਲੱਬ ਆਗੂ <br/>
Ad Position 24