21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਮਨਦੀਪ ਕੌਰ ਖੰਗੂੜਾ ਵਲੋਂ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਮੀਟਿੰਗ

Ad Position 21
No active advertisement
ਅਜੀਤ ਡੈਸਕ 28-09-2025
ਮਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸੀਨੀਅਰ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ | ਉਨ੍ਹਾਂ ਵਲੋਂ ਪਿੰਡ-ਪਿੰਡ ਜਾ ਕੇ ਕਾਂਗਰਸੀ ਵਰਕਰਾਂ ਨੂੰ ਮਿਲਦਿਆਂ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ ਜਾ ਰਿਹਾ ਹੈ | ਬੀਬੀ ਰਣਜੀਤ ਕੌਰ ਦੇ ਨਿਵਾਸ ਵਿਖੇ ਵੱਡੀ ਗਿਣਤੀ ਵਿਚ ਪਹੁੰਚੀਆਂ ਮਹਿਲਾਵਾਂ ਨਾਲ ਗੱਲਬਾਤ ਕਰਦਿਆਂ ਬੀਬਾ ਅਮਨਦੀਪ ਖੰਗੂੜਾ ਨੇ ਆਖਿਆ ਕਿ ਹਲਕਾ ਅਮਰਗੜ੍ਹ ਵਿਚ ਸਰਗਰਮ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਵੱਲੋਂ ਕੁੱਪ ਕਲਾਂ ਵਿਖੇ ਖੋਲ੍ਹੇ ਲੋਕ ਦਫ਼ਤਰ ਜਾ ਕੇ ਆਪਣੀਆਂ ਮੁਸ਼ਕਲਾਂ ਦਾ ਹੱਲ ਕਰਵਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੰਗੂੜਾ ਪਰਿਵਾਰ ਹਲਕਾ ਅਮਰਗੜ੍ਹ ਵਿਚ ਕੰਮ ਕਰ ਰਿਹਾ ਹੈ ਅਤੇ ਲੋਕਾਂ ਦੇ ਮਸਲੇ ਹੱਲ ਕਰ ਰਿਹਾ ਹੈ, ਲੋਕ ਵੀ ਇਸ ਗੱਲ ਦੀ ਸ਼ਲਾਘਾ ਕਰਦੇ ਹਨ | ਇਸ ਮੌਕੇ ਜਸਵਿੰਦਰ ਸਿੰਘ, ਸੀਨੀਅਰ ਆਗੂ ਲਾਲ ਸ਼ਾਹ, ਦੀਪੂ, ਸਨੀ, ਇਸਮਾਈਲ, ਕੁਲਵੰਤ ਕੌਰ, ਬਲਵੰਤ ਕੌਰ, ਚਰਨਜੀਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐਸ. ਟੀ. ਸੁਧਾਰਾਂ ਨੇ ਦੇਸ਼ ਵਿਚ ਆਰਥਿਕ ਕ੍ਰਾਂਤੀ ਦੀ ਨੀਂਹ ਰੱਖੀ-ਮਿੱਤਲ, ਦਾਮਨ ਬਾਜਵਾ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ
Ad Position 24