21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜੀ. ਐਸ. ਟੀ. ਸੁਧਾਰਾਂ ਨੇ ਦੇਸ਼ ਵਿਚ ਆਰਥਿਕ ਕ੍ਰਾਂਤੀ ਦੀ ਨੀਂਹ ਰੱਖੀ-ਮਿੱਤਲ, ਦਾਮਨ ਬਾਜਵਾ <br/>

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਤਿੰਦਰ ਮਿੱਤਲ ਅਤੇ ਮੈਡਮ ਦਾਮਨ ਥਿੰਦ ਬਾਜਵਾ | ਤਸਵੀਰ : ਧਾਲੀਵਾਲ <br/> 28-09-2025
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਧਾਲੀਵਾਲ, ਭੁੱਲਰ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਗਏ ਜੀ ਐਸ ਟੀ ਸੁਧਾਰਾਂ ਨੂੰ ਲੈ ਕੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ਅਤੇ ਜ਼ਿਲ੍ਹਾ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਜਿੱਥੇ ਉਕਤ ਸੁਧਾਰਾਂ ਨਾਲ ਦੇਸ ਦੇ ਹਰ ਘਰ ਤੱਕ ਰਾਹਤ ਪੁੱਜੀ ਹੈ ਉੱਥੇ ਹੀ ਇਨ੍ਹਾਂ ਸੁਧਾਰਾਂ ਨਾਲ ਭਾਰਤ ਵਿਚ ਆਰਥਿਕ ਕ੍ਰਾਂਤੀ ਦੀ ਨੀਂਹ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਦੇਸ ਵਾਸੀਆਂ ਨੂੰ 2 ਲੱਖ ਕਰੋੜ ਰੁਪਏ ਦਾ ਫ਼ਾਇਦਾ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਜ਼ਰੂਰੀ ਸਮਾਨ ਲਈ ਵੀ ਜੀ.ਐਸ.ਟੀ ਘਟਾ ਕੇ ਸਿਰਫ਼ 5 ਫ਼ੀਸਦੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜੀ.ਐਸ.ਟੀ ਘਟਾਉਣ ਨਾਲ ਲੋਕਾਂ ਦੀ ਖ਼ਰੀਦ ਸ਼ਕਤੀ ਵਧੇਗੀ | ਜਿਸ ਨਾਲ ਉਤਪਾਦਨ ਵਧੇਗਾ ਅਤੇ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ | ਭਾਰਤ ਦੁਨੀਆਂ ਦੀ ਚੌਥੀ ਅਰਥ ਵਿਵਸਥਾ ਤੋਂ ਤੀਜੇ ਨੰਬਰ ਦੀ ਅਰਥ ਵਿਵਸਥਾ ਬਣਨ ਵੱਲ ਵਧੇਗਾ | ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਮੱਖਣ, ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ ਅਤੇ ਭਾਜਪਾ ਦੇ ਕੌਮੀ ਆਗੂ ਪ੍ਰੇਮ ਗੁਗਨਾਨੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ ਰਿਸਭ ਬਾਂਸਲ ਅਤੇ ਚੇਅਰਮੈਨ ਘੁੱਲੀ ਨੇ ਧੂਰੀ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਅਮਨਦੀਪ ਕੌਰ ਖੰਗੂੜਾ ਵਲੋਂ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਮੀਟਿੰਗ
Ad Position 24