21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਐਸ.ਡੀ.ਐਮ ਰਿਸਭ ਬਾਂਸਲ ਅਤੇ ਚੇਅਰਮੈਨ ਘੁੱਲੀ ਨੇ ਧੂਰੀ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 28-09-2025
ਧੂਰੀ, 27 ਸਤੰਬਰ (ਲਖਵੀਰ ਸਿੰਘ ਧਾਂਦਰਾ) - ਅਨਾਜ ਮੰਡੀ ਧੂਰੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਦਫ਼ਤਰ ਇੰਚਾਰਜ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਐਸ.ਡੀ.ਐਮ ਧੂਰੀ ਰਿਸ਼ਵ ਬਾਂਸਲ ਨੇ ਸਾਂਝੇ ਤੌਰ 'ਤੇ ਕਰਵਾਈ | ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਗਏ ਹਨ | ਐਸ.ਡੀ.ਐਮ ਧੂਰੀ ਰਿਸ਼ਵ ਬਾਂਸਲ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ | ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ, ਸੈਕਟਰੀ ਮਾਰਕੀਟ ਕਮੇਟੀ ਮਨਪ੍ਰੀਤ ਸਿੰਘ, ਇੰਸਪੈਕਟਰ ਇੰਦਰਜੀਤ ਸਿੰਘ, ਬੱਬਲੂ ਕੁਮਾਰ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਹਰਮੇਲ ਬਮਾਲ, ਮਾਣਾ ਗਰੇਵਾਲ, ਭਿੰਦਾ ਵਿਰਕ ਅਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੇ ਬਾਵਜੂਦ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ 'ਤੇ ਭਾਜਪਾ ਆਗੂ ਪੂਨੀਆ ਨੇ ਚੁੱਕੇ ਸਵਾਲ ਅਗਲੀ ਖ਼ਬਰ ਜੀ. ਐਸ. ਟੀ. ਸੁਧਾਰਾਂ ਨੇ ਦੇਸ਼ ਵਿਚ ਆਰਥਿਕ ਕ੍ਰਾਂਤੀ ਦੀ ਨੀਂਹ ਰੱਖੀ-ਮਿੱਤਲ, ਦਾਮਨ ਬਾਜਵਾ <br/>
Ad Position 24