21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਤਿਉਹਾਰਾਂ ਦੇ ਸੀਜ਼ਨ ਦੇ ਬਾਵਜੂਦ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ 'ਤੇ ਭਾਜਪਾ ਆਗੂ ਪੂਨੀਆ ਨੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 28-09-2025
ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਤਿਉਹਾਰਾਂ ਦਾ ਸੀਜ਼ਨ ਆਉਂਦਿਆਂ ਹੀ ਬਾਜ਼ਾਰਾਂ ਵਿਚ ਕਈ ਮੌਸਮੀ ਮਿਠਾਈਆਂ ਦੀਆਂ ਦੁਕਾਨਾਂ 15-20 ਦਿਨਾਂ ਵਾਸਤੇ ਸਜ ਜਾਂਦੀਆਂ ਹਨ | ਮਿਲਾਵਟੀ ਦੁੱਧ, ਖੋਆ, ਪਨੀਰ, ਦੇਸੀ ਘਿਓ ਦਾ ਬਾਜ਼ਾਰ ਪੂਰੇ ਜੋਬਨ 'ਤੇ ਪਹੁੰਚ ਜਾਂਦਾ ਹੈ, ਵੈਸੇ ਤਾਂ ਇਹ ਕਾਰੋਬਾਰ ਸਾਰਾ ਸਾਲ ਹੀ ਚੱਲਦਾ ਰਹਿੰਦਾ ਹੈ ਪਰ ਤਿਉਹਾਰਾਂ ਦੇ ਦਿਨਾਂ ਵਿਚ ਖਪਤ ਜ਼ਿਆਦਾ ਹੋਣ ਕਾਰਨ ਇਹ ਕਾਰੋਬਾਰ ਆਮ ਨਾਲੋਂ ਕਾਫ਼ੀ ਵੱਧ ਜਾਂਦਾ ਹੈ | ਗੱਲ ਜ਼ਿਲ੍ਹਾ ਸੰਗਰੂਰ ਦੀ ਕਰੀਏ ਤਾਂ ਇੱਥੇ ਵੀ ਇਹ ਕਾਰੋਬਾਰ ਪੂਰੇ ਧੜੱਲੇ ਨਾਲ ਚੱਲਦਾ ਹੈ | ਤਿਉਹਾਰਾਂ ਦੇ ਸੀਜ਼ਨ ਦੇ ਬਾਵਜੂਦ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਭਾਜਪਾ ਆਗੂ ਅਮਨ ਪੂਨੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਦੀ ਕੁਰਸੀ ਕਰੀਬ ਤਿੰਨ ਸਾਲਾਂ ਤੋਂ ਖ਼ਾਲੀ ਪਈ ਹੈ | ਨਕਲੀ ਦੁੱਧ ਦਾ ਕਾਰੋਬਾਰ ਪੂਰਾ ਸਾਲ ਧੜੱਲੇ ਨਾਲ ਚੱਲਦਾ ਰਹਿੰਦਾ ਹੈ, ਲੰਘੀ 28 ਜੂਨ ਨੂੰ ਵੇਰਕਾ ਨਾਲ ਸਬੰਧਿਤ ਸੁਸਾਇਟੀ ਵਲੋਂ ਚਲਾਈ ਜਾ ਰਹੀ ਦੁੱਧ ਦੀ ਡੇਅਰੀ ਵਿਚ ਨਕਲੀ ਦੁੱਧ ਦਾ ਧੰਦਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਸਨ ਪਰ ਉਸ ਤੋਂ ਬਾਅਦ ਇਸ ਧੰਦੇ ਦਾ ਪਰਦਾਫਸ ਕਰਨ ਵਾਲੇ ਅਧਿਕਾਰੀ ਨੂੰ ਸਰਹੱਦੀ ਜ਼ਿਲ੍ਹਾ ਦਿਖਾ ਦਿੱਤਾ ਗਿਆ | ਭਾਜਪਾ ਆਗੂ ਪੂਨੀਆ ਨੇ ਕਿਹਾ ਕਿ ਤਿਉਹਾਰਾਂ ਕਾਰਨ ਜ਼ਿਲ੍ਹੇ ਵਿਚ ਨਕਲੀ ਖੋਆ ਡੰਪ ਹੋ ਚੁੱਕਾ ਹੈ ਪਰ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਈ ਸਵਾਲ ਖੜੇ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਐਸ.ਡੀ.ਐਮ ਰਿਸਭ ਬਾਂਸਲ ਅਤੇ ਚੇਅਰਮੈਨ ਘੁੱਲੀ ਨੇ ਧੂਰੀ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24