ਲਹਿਰਾਗਾਗਾ, 27 ਸਤੰਬਰ (ਅਸ਼ੋਕ ਗਰਗ) - ਯੁਵਕ ਸੇਵਾਵਾਂ ਕਲੱਬ ਪਿੰਡ ਜਲੂਰ ਵਲੋਂ ਸਵਰਗਵਾਸੀ ਮਾਤਾ ਗੁਰਮੀਤ ਕੌਰ ਦੀ ਯਾਦ ਨੂੰ ਸਮਰਪਿਤ ਛੇਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਜਲੂਰ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ 550 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 63 ਮਰੀਜ਼ਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ | ਇਸ ਮੌਕੇ ਸਮਾਜ ਸੇਵਕ ਪ੍ਰਧਾਨ ਛੱਜੂ ਸਿੰਘ ਕਾਲਵੰਜਾਰਾ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਕੈਪ ਇੰਚਾਰਜ ਗੁਰਜੋਤ ਸਿੰਘ, ਅਮਿ੍ਤਪਾਲ ਸਿੰਘ, ਡਕਟਰ ਜਿਸਾ ਗੁਪਤਾ, ਗੁਰਪ੍ਰੀਤ ਸਿੰਘ, ਕਲੱਬ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਵੀ ਹਰ ਸਾਲ ਇਹ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾਂਦਾ ਹੈ | ਕਲੱਬ ਵਲੋਂ ਲੋੜਵੰਦਾਂ ਦੇ ਕਾਰਜ ਹਮੇਸ਼ਾ ਨਿਰੰਤਰ ਚਲਦੇ ਰਹਿੰਦੇ ਹਨ | ਇਸ ਮੌਕੇ ਮਨਦੀਪ ਸਿੰਘ, ਮਨੀ ਗੋਇਲ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਡਾਕਟਰ ਮੋਹਰ ਸਿੰਘ, ਜਸਬੀਰ ਸਿੰਘ, ਸੰਦੀਪ ਸਿੰਘ ਮੌਜੂਦ ਸਨ |