21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੀਟਿੰਗ ਨਾ ਹੋਣ ਤੇ ਆਗੂਆਂ ਵਿਚ ਵਧਿਆ ਰੋਸ

Ad Position 21
No active advertisement
ਅਜੀਤ ਡੈਸਕ 28-09-2025
ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ) - ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਉੱਪਰ ਪਿਛਲੇ ਸਮੇਂ ਦੌਰਾਨ ਸਿਆਸੀ ਸਾਹਿ ਪ੍ਰਾਪਤ ਭੂ ਮਾਫ਼ੀਆ ਵੱਲੋਂ ਕੀਤੇ ਕਾਤਲਾਨਾ ਹਮਲੇ ਦੇ ਮੁਕੱਦਮੇ ਦੇ ਦੋਸ਼ੀਆਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਜਾ ਰਹੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਅਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵੱਲੋਂ 25 ਸਤੰਬਰ ਨੂੰ ਐਸਐਸਪੀ ਸੰਗਰੂਰ ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਤੋਂ ਪਹਿਲਾਂ ਅੱਜ ਐਸਐਸਪੀ ਸੰਗਰੂਰ ਵੱਲੋਂ ਜਥੇਬੰਦੀਆਂ ਦੇ ਵਫ਼ਦ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ ਆਗੂਆਂ ਨੇ ਦੱਸਿਆ ਕਿ ਜਦੋਂ ਸੂਬੇ ਦੇ ਆਗੂ ਮੀਟਿੰਗ ਲਈ ਪਹੁੰਚੇ ਤਾਂ ਇੱਕ ਘੰਟਾ ਬਿਠਾਉਣ ਤੋਂ ਬਾਅਦ ਉਨ੍ਹਾਂ ਨੂੰ ਕਹਿ ਦਿੱਤਾ ਗਿਆ ਕਿ ਐਸਐਸਪੀ ਸਾਹਿਬ ਕਿਤੇ ਮੀਟਿੰਗ ਵਿਚ ਗਏ ਹੋਏ ਹਨ | ਜ਼ਿਲ੍ਹਾ ਪੁਲਿਸ ਦੇ ਅਜਿਹੇ ਰਵੱਈਏ ਖ਼ਿਲਾਫ਼ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲੇ੍ਹ ਸੰਗਰੂਰ ਵਿਚ ਅਮਨ ਕਾਨੂੰਨ ਦੀ ਸਥਿਤੀ ਗੰਭੀਰ ਬਣੀ ਹੋਈ ਹੈ, ਜਿਸ ਪ੍ਰਤੀ ਜ਼ਿਲੇ੍ਹ ਦੇ ਅਫ਼ਸਰਾਂ ਦੀ ਕਾਰਗੁਜ਼ਾਰੀ ਬਹੁਤ ਹੀ ਮਾੜੀ ਹੈ ਅਤੇ ਕਥਿਤ ਤੌਰ ਤੇ ਦੋਸ਼ੀਆਂ ਦੇ ਪੱਖ ਵਿਚ ਭੁਗਤਦੀ ਹੈ | ਆਗੂਆਂ ਨੇ ਜ਼ਿਲ੍ਹਾ ਪੁਲਿਸ ਦੇ ਰਵਈਏ ਖ਼ਿਲਾਫ਼ ਰੋਸ ਜਾਹਰ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਨਿਰਭੈ ਸਿੰਘ ਨੂੰ ਇਨਸਾਫ਼ ਦਿਵਾਉਣ ਲਈ 25 ਸਤੰਬਰ ਨੂੰ ਵੱਧ ਚੜ ਕੇ ਐਸਐਸਪੀ ਦਫ਼ਤਰ ਸੰਗਰੂਰ ਪੁੱਜਣ | ਵਫ਼ਦ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸੂਬਾ ਪ੍ਰੈੱਸ ਸਕੱਤਰ ਅਤੇ ਐਸਕੇਐਮ ਦੇ ਆਗੂ ਰਮਿੰਦਰ ਸਿੰਘ ਪਟਿਆਲਾ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ,ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਆਗੂ ਮੇਘਰਾਜ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਡਰੱਗ ਅਧਿਕਾਰੀਆਂ ਨੂੰ ਮਿਲਿਆ <br/> ਅਗਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿਚ ਜ਼ਿਲ੍ਹਾ ਸੰਗਰੂਰ ਦੇ ਕਿਸਾਨ ਸੁਖਤਾਰ ਸਿੰਘ ਨੂੰ ਕੀਤਾ ਗਿਆ ਸਨਮਾਨਿਤ
Ad Position 24