ਚੀਮਾ ਮੰਡੀ, 27 ਸਤੰਬਰ (ਜਗਰਾਜ ਮਾਨ) -ਪਿੰਡ ਬੀਰ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਸਿੱਧ ਸਮਾਧਾਂ ਵਿਖੇ ਸੰਤ ਬਾਬਾ ਵਿਸਾਖੀ ਦਾਸ ਦੀ ਸਲਾਨਾ ਬਰਸੀ ਦੋ ਅਕਤੂਬਰ ਨੂੰ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ | ਸਮਾਧਾਂ ਦੇ ਗੱਦੀ ਨਸ਼ੀਨ ਬਾਬਾ ਰੁੜਕੀ ਦਾਸ ਨੇ ਦੱਸਿਆ ਕਿ 30 ਸਤੰਬਰ ਨੂੰ ਸ੍ਰੀ ਚੰਦਰ ਸਿਧਾਂਤ ਸਾਗਰ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ ਅਤੇ ਦੋ ਅਕਤੂਬਰ ਨੂੰ ਸਵੇਰੇ 11 ਵਜੇ ਪਾਠਾਂ ਦੇ ਭੋਗ ਪਾਏ ਜਾਣਗੇ | ਇਸ ਮੌਕੇ ਸੰਤ ਮਹਾਂਪੁਰਸ਼ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਦੇਸ਼ ਵਿਦੇਸ਼ ਤੇ ਇਲਾਕੇ ਵਿਚੋਂ ਹਰ ਸਾਲ ਦੀ ਤਰ੍ਹਾਂ ਭਾਰੀ ਗਿਣਤੀ ਵਿਚ ਸੰਗਤਾਂ ਪਹੁੰਚਣਗੀਆਂ | ਉਨ੍ਹਾਂ ਸੰਗਤਾਂ ਨੂੰ ਅਪੀਲ ਹੈ ਕਿ ਇਸ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲੈਣ |