21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਖੇਡ ਸਟੇਡੀਅਮ ਦੀ ਉਸਾਰੀ ਕਰਵਾਉਣ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Ad Position 21
No active advertisement
ਅਜੀਤ ਡੈਸਕ 28-09-2025
ਲੌਂਗੋਵਾਲ, 27 ਸਤੰਬਰ (ਖੰਨਾ, ਵਿਨੋਦ) - ਇਲਾਕੇ ਦੀ ਨਾਮਵਰ ਸੰਸਥਾ ਸਹੀਦੇ ਆਜ਼ਮ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਕਲਚਰ ਕਲੱਬ ਦੀ ਆਗੂਆਂ ਵਲੋਂ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ ਜਿਸ ਵਿਚ ਕਲੱਬ ਦੇ ਸਰਪ੍ਰਸਤ ਹਰਦੀਪ ਸਿੰਘ ਖਹਿਰਾ, ਪ੍ਰਧਾਨ ਬਲਵਿੰਦਰ ਸਿੰਘ ਸਿੱਧੂ, ਮਾਸਟਰ ਗੁਰਵਿੰਦਰ ਸਿੰਘ, ਡਾ. ਹਰਵਿੰਦਰ ਸਿੰਘ ਸਰਾਓ ਵਲੋਂ ਲੌਂਗੋਵਾਲ ਵਿਖੇ ਖੇਡ ਸਟੇਡੀਅਮ ਦੀ ਉਸਾਰੀ ਨਾ ਕਰਵਾਏ ਜਾਣ ਬਾਰੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਰਪਾਲ ਸਿੰਘ ਚੀਮਾ ਨੇ ਆਪਣੇ ਪਹਿਲੇ ਬਜਟ ਸੈਸ਼ਨ ਦੌਰਾਨ ਜੂਨ 2022 ਵਿਚ ਲੌਂਗੋਵਾਲ ਵਿਖੇ ਇੱਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਰੱਖਿਆ ਗਿਆ ਸੀ | ਜਿੰਨਾ ਉਤਸ਼ਾਹ ਨੀਂਹ ਪੱਥਰ ਰੱਖਣ ਵੇਲੇ ਵੇਖਿਆ ਗਿਆ ਸੀ, ਉਹ ਠੁੱਸ ਹੋ ਕੇ ਰਹਿ ਗਿਆ ਹੈ | ਉਸ ਵਕਤ ਇਲਾਕੇ ਦੇ ਲੋਕਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਅਮਨ ਅਰੋੜਾ ਦਾ ਸ਼ੁਕਰੀਆ ਅਦਾ ਕੀਤਾ ਸੀ ਪਰ ਲੋਕਾਂ ਨੂੰ ਇਹ ਨਹੀਂ ਪਤਾ ਸੀ, ਕਿ ਆਮ ਆਦਮੀ ਦੀ ਸਰਕਾਰ ਤਿੰਨ ਸਾਲ ਲਾਰਿਆਂ ਵਿਚ ਹੀ ਟਪਾ ਦੇਵੇਗੀ | ਖੇਡ ਸਟੇਡੀਅਮ ਦਾ ਨੀਂਹ ਪੱਥਰ ਲਗਾਉਣ ਤੋਂ ਸਿਵਾਏ ਹੁਣ ਤੱਕ ਇੱਕ ਵੀ ਇੱਟ ਇੱਥੇ ਨਹੀਂ ਲੱਗੀ | ਆਗੂਆਂ ਨੇ ਕਿਹਾ ਇਸ ਦੇ ਸਬੰਧ ਵਿਚ ਪਿੰਡ ਦੇ ਪਤਵੰਤਿਆਂ ਵਲੋਂ ਅਤੇ ਕਈ ਸੰਸਥਾਵਾਂ ਦੇ ਆਗੂਆਂ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਣ ਤੋਂ ਬਾਅਦ ਵੀ ਸਟੇਡੀਅਮ ਦਾ ਕੰਮ ਅੱਜ ਤੱਕ ਸ਼ੁਰੂ ਨਹੀਂ ਹੋ ਸਕਿਆ | ਸਰਾਭਾ ਕਲੱਬ ਦੇ ਅਹੁਦੇਦਾਰਾਂ ਵਲੋਂ ਇਸ ਸਟੇਡੀਅਮ ਦੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਤਾਂ ਕਿ ਇਸ ਸਟੇਡੀਅਮ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਵੇ ਜੋ ਕਿ ਇਲਾਕੇ ਦੇ ਬੱਚੇ, ਬੱਚੀਆਂ ਆਪਣੇ ਹਲਕਾ ਸੁਨਾਮ, ਜ਼ਿਲ੍ਹਾ ਸੰਗਰੂਰ ਅਤੇ ਪੰਜਾਬ ਦਾ ਨਾਮ ਦੇਸ਼ ਵਿਦੇਸ਼ ਵਿਚ ਰੌਸ਼ਨ ਕਰ ਸਕਣ | ਇਸ ਮੌਕੇ ਮਾਸਟਰ ਸੁਖਵਿੰਦਰ ਸਿੰਘ ਸਿੱਧੂ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਸ਼ੁਕਰਪਾਲ ਸਿੰਘ, ਪ੍ਰੀਤਕਮਲ ਸਿੰਘ ਸਿੱਧੂ, ਹਰਜੋਸ ਸਿੰਘ ਖਹਿਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਅਤੇ ਐੱਮ.ਐੱਡ. ਦੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਗਲੀ ਖ਼ਬਰ ਕਾਂਗਰਸ ਵਿਚ ਮਿਹਨਤੀ ਵਰਕਰਾਂ ਨੂੰ ਹੀ ਉੱਚ ਅਹੁਦਿਆਂ 'ਤੇ ਨਿਯੁਕਤ ਕੀਤਾ ਜਾਵੇਗਾ-ਜਗਦੀਸ਼ ਚੰਦਰ <br/>
Ad Position 24