21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀ.ਐੱਡ. ਅਤੇ ਐੱਮ.ਐੱਡ. ਦੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ

Ad Position 21
No active advertisement
ਅਜੀਤ ਡੈਸਕ 28-09-2025
ਮਸਤੂਆਣਾ ਸਾਹਿਬ, 27 ਸਤੰਬਰ (ਦਮਦਮੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਵਿਖੇ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾਕਟਰ ਸੁਖਦੀਪ ਕੌਰ ਦੀ ਨਿਗਰਾਨੀ ਹੇਠ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀ.ਐਡ. ਤੇ ਐਮ.ਐਡ. ਵਿਚ ਦਾਖ਼ਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਗਿਆ | ਡਾ. ਸੁਖਦੀਪ ਕੌਰ ਵਲੋਂ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਕਾਲਜ ਬਾਰੇ ਬੜੀ ਬਰੀਕੀ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨਾਲ ਸਮੂਹ ਸਟਾਫ਼ ਦੀ ਜਾਣ ਪਹਿਚਾਣ ਕਰਵਾਈ | ਇਸ ਮੌਕੇ ਡਾਕਟਰ ਰੂਬੀ ਗਰਗ ਨੇ ਸਿਲੇਬਸ ਬਾਰੇ ਜਾਣਕਾਰੀ ਦਿੱਤੀ | ਡਾਕਟਰ ਹਰਪਾਲ ਕੌਰ ਨੇ ਅਕੈਡਮੀ ਗਤੀਵਿਧੀਆਂ ਤੋਂ ਇਲਾਵਾ ਹੋਰ ਵੀ ਬਰੀਕੀ ਨਾਲ ਜਾਣਕਾਰੀ ਸਾਂਝੀ ਕੀਤੀ | ਮੈਡਮ ਸਰੋਜ ਬਾਲਾ ਨੇ ਲਾਇਬ੍ਰੇਰੀ ਦੇ ਅਸੂਲਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰੋਫੈਸਰ ਨਵਨੀਤ ਕੌਰ, ਮੈਡਮ ਰਮਨਦੀਪ ਕੌਰ ਵਿਰਕ, ਸੁਪਰਡੈਂਟ ਮਨਪ੍ਰੀਤ ਸਿੰਘ, ਕੁਲਬੀਰ ਸਿੰਘ, ਸੁਖਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਆਂਚਲ' ਵਲੋਂ 23 ਸਰਕਾਰੀ ਸਕੂਲਾਂ ਦੇ 9ਵੀਂ ਵਿਚੋਂ ਪਹਿਲੇ ਸਥਾਨਾਂ 'ਤੇ ਰਹੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਕੀਤਾ... ਅਗਲੀ ਖ਼ਬਰ ਖੇਡ ਸਟੇਡੀਅਮ ਦੀ ਉਸਾਰੀ ਕਰਵਾਉਣ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Ad Position 24