21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਲੇਰਕੋਟਲਾ ਵਿਖੇ ਫੂਡ ਸੇਫ਼ਟੀ ਟੀਮ ਵਲੋਂ ਬਾਜ਼ਾਰਾਂ ਅੰਦਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਕੀਤੀ ਜਾਂਚ

Ad Position 21
No active advertisement
ਅਜੀਤ ਡੈਸਕ 28-09-2025
ਮਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ, ਮੁਹੰਮਦ ਹਨੀਫ਼ ਥਿੰਦ) - ਮਨੁੱਖੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ, ਤਿਉਹਾਰੀਂ ਸੀਜ਼ਨ ਨੂੰ ਮੁੱਖ ਰੱਖਦਿਆਂ ਫੂਡ ਸੇਫ਼ਟੀ ਟੀਮ ਮਲੇਰਕੋਟਲਾ ਵਲੋਂ ਸ਼ਹਿਰ ਦੀਆਂ ਵੱਖ-ਵੱਖ ਖਾਣ-ਪੀਣ ਨਾਲ ਸੰਬੰਧਿਤ ਥਾਵਾਂ ਅਤੇ ਦੁਕਾਨਾਂ ਦੀ ਜਾਂਚ ਕੀਤੀ ਗਈ | ਫੂਡ ਸੇਫ਼ਟੀ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰੀਖਣ ਦੌਰਾਨ ਖਾਣੇ ਵਿਚ ਵਰਤੇ ਜਾਣ ਵਾਲੇ ਤੇਲ ਅਤੇ ਨਮਕੀਨ ਦੇ 3 ਐਨਫੋਰਸਮੈਂਟ ਸੈਂਪਲ ਇਕੱਠੇ ਕੀਤੇ ਗਏ ਹਨ | ਫਲ ਅਤੇ ਕੇਕ ਦੇ 4 ਸਰਵੇਲੈਂਸ ਸੈਂਪਲ ਭਰ ਕੇ ਸਟੇਟ ਫੂਡ ਲੈਬ, ਖ਼ਰੜ ਭੇਜੇ ਗਏ ਹਨ, ਜਿੱਥੇ ਇਨ੍ਹਾਂ ਦੀ ਵਿਗਿਆਨਕ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਤਿਉਹਾਰੀਂ ਮੌਸਮ ਦੌਰਾਨ ਮਿਠਾਈਆਂ, ਨਮਕੀਨ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਮੰਗ ਵਿਚ ਵਾਧਾ ਹੁੰਦਾ ਹੈ, ਜਿਸ ਕਾਰਨ ਗੁਣਵੱਤਾ ਅਤੇ ਸਫ਼ਾਈ ਸੰਬੰਧੀ ਮਾਪਦੰਡਾਂ ਦੀ ਪਾਲਣਾ ਹੋਣਾ ਬਹੁਤ ਜ਼ਰੂਰੀ ਹੈ | ਟੀਮ ਵਲੋਂ ਦੁਕਾਨਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੀਆਂ ਵਸਤਾਂ ਦੀ ਤਿਆਰੀ ਅਤੇ ਸਟੋਰੇਜ ਦੌਰਾਨ ਸਫ਼ਾਈ ਤੇ ਪੂਰਾ ਧਿਆਨ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਲਾਪਰਵਾਹੀ ਨਾ ਕਰਨ | ਰਾਖੀ ਵਿਨਾਇਕ ਨੇ ਸਪਸ਼ਟ ਕੀਤਾ ਕਿ ਖਾਣ-ਪੀਣ ਵਾਲੀਆਂ ਵਸਤਾਂ ਵਿਚ ਗੁਣਵੱਤਾ ਮਾਪਦੰਡਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣ ਸਮੇਂ ਉਨ੍ਹਾਂ ਦੀ ਪੈਕਿੰਗ, ਮਿਆਦ ਸਮਾਪਤੀ ਅਤੇ ਲੇਬਲਿੰਗ ਦੀ ਪੂਰੀ ਜਾਂਚ ਕਰਨ | ਲੋਕਾਂ ਨੂੰ ਸਿਰਫ਼ ਲਾਇਸੈਂਸ ਸ਼ੁਦਾ ਦੁਕਾਨਾਂ ਤੋਂ ਹੀ ਸਮਾਨ ਖ਼ਰੀਦਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਿਹਤ ਸੁਰੱਖਿਅਤ ਰਹੇ |
Ad Position 22
No active advertisement
ਪਿਛਲੀ ਖ਼ਬਰ ਜੱਸੀ ਕਰਤਾਰਪੁਰਾ ਨੇ ਬਿਹਾਰ ਚੋਣਾਂ ਵਿਚ ਦਰਭੰਗਾ ਜ਼ਿਲ੍ਹੇ ਅੰਦਰ ਕਾਂਗਰਸ ਦੀ ਮਜ਼ਬੂਤੀ ਲਈ ਵਿੱਢੀ ਮੁਹਿੰਮ ਅਗਲੀ ਖ਼ਬਰ 'ਆਂਚਲ' ਵਲੋਂ 23 ਸਰਕਾਰੀ ਸਕੂਲਾਂ ਦੇ 9ਵੀਂ ਵਿਚੋਂ ਪਹਿਲੇ ਸਥਾਨਾਂ 'ਤੇ ਰਹੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਕੀਤਾ...
Ad Position 24