ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ) - ਨੇੜਲੇ ਪਿੰਡ ਗੰਢੂਆਂ ਵਿਖੇ ਇਕ ਪਤਨੀ ਖ਼ਿਲਾਫ਼ ਆਪਣੇ ਹੀ ਪਤੀ ਦੇ ਕਤਲ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲਾ ਪਤਨੀ ਦੇ ਨਜਾਇਜ਼ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ | ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਸੁਨਾਮ ਸਿਵਲ ਹਸਪਤਾਲ 'ਚ ਮਿ੍ਤਕ ਦੇ ਪੋਸਟਮਾਰਟਮ ਸਮੇਂ ਦੱਸਿਆ ਕਿ ਪਿੰਡ ਗੰਢੂਆ ਦੇ ਅੰਮਿ੍ਤਪਾਲ ਸਿੰਘ ਉਮਰ ਕਰੀਬ 35 ਸਾਲ ਪੁੱਤਰ ਅਜੈਬ ਸਿੰਘ ਦਾ ਬੀਤੀ ਰਾਤ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਦਾ ਸੁਨਾਮ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਮੁੱਢਲੀ ਜਾਂਚ 'ਚ ਪਤਾ ਲੱਗਿਆ ਕਿ ਮਿ੍ਤਕ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ | ਮਿ੍ਤਕ ਦੇ ਪਿਤਾ ਅਜੈਬ ਸਿੰਘ ਦੇ ਬਿਆਨਾ 'ਤੇ ਅੰਮਿ੍ਤਪਾਲ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਅਤੇ ਕੁਝ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ | ਮਾਮਲੇ ਦੀ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ |