28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸ. ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਠੰਢੇ ਪਾਣੀ ਦਾ ਵਾਟਰ ਕੂਲਰ ਅਤੇ ਮਿੱਠੇ ਚੌਲਾਂ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 29-09-2025
ਮਲੇਰਕੋਟਲਾ, 28 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਅੱਜ ਰੋਟਰੀ ਕਲੱਬ ਮਿਡ-ਟਾਊਨ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ, ਕੌਂਸਲਰ ਤੇ ਉੱਘੇ ਸਮਾਜਸੇਵੀ ਸ. ਮਹਿੰਦਰ ਸਿੰਘ ਪਰੂਥੀ ਅਤੇ ਰੋਟਰੀ ਕਲੱਬ ਮਿਡ-ਟਾਊਨ ਦੇ ਪ੍ਰਧਾਨ ਨਿਤਿਨ ਜੈਨ ਦੀ ਅਗਵਾਈ ਹੇਠ ਪਰੂਥੀ ਇਲੈਕਟ੍ਰੀਕਲ ਸਟੋਰ ਉੱਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਦੇ ਹੋਏ ਅੱਜ ਉਨ੍ਹਾਂ ਦੇ 118ਵੇਂ ਜਨਮ ਦਿਹਾੜੇ ਦੇ ਮੌਕੇ 'ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਆਉਣ-ਜਾਣ ਵਾਲੇ ਰਾਹਗੀਰਾਂ ਦੇ ਲਈ ਪੀਣ ਵਾਲੇ ਠੰਢੇ ਪਾਣੀ ਦਾ ਵੱਡਾ ਵਾਟਰ ਕੂਲਰ ਅਤੇ ਮਿੱਠੇ ਚੌਲਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸ. ਮਹਿੰਦਰ ਸਿੰਘ ਪਰੂਥੀ ਅਤੇ ਪ੍ਰਧਾਨ ਨਿਤਿਨ ਜੈਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਤੇ ਸ਼ਹੀਦ ਭਗਤ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਕਾਰਨ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ਹੀ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੀ ਮਦਦ ਕਰਦਾ ਆ ਰਿਹਾ ਹੈ ਅਤੇ ਭਵਿੱਖ ਵਿਚ ਵੀ ਕਰਦਾ ਰਹੇਗਾ | ਇਸ ਮੌਕੇ ਸ. ਮਹਿੰਦਰ ਸਿੰਘ ਪਰੂਥੀ, ਪ੍ਰਧਾਨ ਨਿਤਿਨ ਜੈਨ, ਸੁਰਿੰਦਰ ਸਿੰਘ ਪਰੂਥੀ, ਸਾਬਕਾ ਸਕੱਤਰ ਅਭੈ ਗੁਪਤਾ, ਕੈਸ਼ੀਅਰ ਸਚਿਨ ਬਾਂਸਲ, ਰਾਜ ਕੁਮਾਰ ਜਿੰਦਲ, ਹੰਸ ਰਾਜ ਡੁਡੇਜਾ, ਸੁਖਪਾਲ ਗਰਗ, ਮਦਨ ਮੋਹਨ, ਨਵਨੀਤ ਸਿੰਗਲਾ, ਅਮਿਤ ਜੈਨ, ਰਵਿੰਦਰ ਸਿੰਗਲਾ, ਨਵਨੀਤ ਕਸ਼ਯਪ, ਅਜੇ ਧੀਮਾਨ, ਵਿਕਾਸ ਸਿੰਗਲਾ ਤੋਂ ਇਲਾਵਾ ਮਨਪ੍ਰੀਤ ਸਿੰਘ ਪਰੂਥੀ, ਹਰਸ਼ਪ੍ਰੀਤ ਸਿੰਘ ਪਰੂਥੀ ਅਤੇ ਜਸਵਿੰਦਰ ਸਿੰਘ ਨੇ ਲੰਗਰ ਦੀ ਸੇਵਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਰਸਤੇ ਨੂੰ ਪੱਕਾ ਕਰਨ ਤੇ ਸ਼ੇਰਗੜ੍ਹ ਚੀਮਾ ਦੀ ਪੰਚਾਇਤ ਦਾ ਕੀਤਾ ਸਨਮਾਨ ਅਗਲੀ ਖ਼ਬਰ ਹੀਰਾ ਇੰਟਰਨੈਸ਼ਨਲ ਗਰੁੱਪ ਦਾ 24ਵਾਂ ਦਸਹਿਰਾ ਮੇਲਾ 2 ਨੂੰ <br/>
Ad Position 24