ਸੰਦੌੜ, 28 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਲੰਮੇ ਸਮੇਂ ਤੋਂ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ ਪੂਰੀ ਹੋਣ ਤੇ ਪਿੰਡ ਦੀ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ ਗਿਆ | ਪਿੰਡ ਦੇ ਸਰਪੰਚ ਜੁਗਰਾਜ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਤੋਂ ਕੁੱਝ ਦੂਰ ਖੇਤਾਂ ਵਿਚ ਰਹਿ ਰਹੇ ਪਰਿਵਾਰਾਂ ਨੇ ਉਨ੍ਹਾਂ ਦੇ ਘਰ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਚੋਣਾਂ ਵੇਲੇ ਮੰਗ ਕੀਤੀ ਸੀ ਅਤੇ ਉਸ ਸਮੇਂ ਉਨ੍ਹਾਂ ਸਰਪੰਚ ਬਣਨ ਤੋਂ ਬਾਅਦ ਇਸ ਰਸਤੇ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ | ਉਨ੍ਹਾਂ ਕਿਹਾ ਕਿ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਜਾਰੀ ਕੀਤੀ ਗਰਾਂਟ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਇਹ ਰਸਤਾ ਪੱਕਾ ਹੋਇਆ ਹੈ | ਪਿੰਡ ਵਾਸੀ ਚਮਕੌਰ ਸਿੰਘ, ਹਰਬਾਘ ਸਿੰਘ, ਬਿੰਦਰ ਸਿੰਘ ਨੇ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਸਰਪੰਚ ਜੁਗਰਾਜ ਸਿੰਘ ਚੀਮਾ ਅਤੇ ਆਪ ਆਗੂ ਚਰਨਜੀਤ ਸਿੰਘ ਚੰਨਾ ਦਾ ਧੰਨਵਾਦ ਕਰਦੇ ਹੋਏ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ | ਇਸ ਮੌਕੇ ਨੰਬਰਦਾਰ ਬਿੱਕਰ ਸਿੰਘ, ਚਰਨਜੀਤ ਸਿੰਘ ਚੰਨਾ, ਪੰਚ ਸੁਖਦੇਵ ਸਿੰਘ, ਪੰਚ ਜਗਦੀਪ ਸਿੰਘ ਜੱਗਾ, ਪੰਚ ਈਦੂ ਖਾਂ, ਪੰਚ ਜਗਦੀਪ ਸਿੰਘ, ਭੋਲਾ ਸਿੰਘ, ਸਵਰਨ ਸਿੰਘ, ਰਮਜ਼ਾਨ ਮੁਹੰਮਦ, ਜਗਸੀਰ ਖਾਂ ਜੱਗੀ ਆਦਿ ਹਾਜ਼ਰ ਸਨ |