ਸੰਗਰੂਰ, 28 ਸਤੰਬਰ (ਬਿੱਟਾ) - ਟਰੇਡ ਯੂਨੀਅਨ ਦੇ ਸੱਦੇ ਉੱਤੇ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਾਵਾਲ ਦੀ ਅਗਵਾਈ ਵਿਚ ਇੱਕ ਵਫ਼ਦ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੂੰ ਮਿਲਿਆ | ਵਿਸ਼ੇਸ਼ ਤੌਰ ਉੱਤੇ ਪੁੱਜੇ ਕੌਮੀ ਸਕੱਤਰ ਬੀਬੀ ਊਸ਼ਾ ਰਾਣੀ, ਸੀਟੂ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਚੰਦਰ ਸ਼ੇਖਰ, ਕਾਮਰੇਡ ਰਾਮ ਸਿੰਘ ਸੋਹੀਆ, ਕਾਮਰੇਡ ਸਤਵੀਰ ਤੁੰਗਾਂ, ਮਨਦੀਪ ਕੁਮਾਰੀ ਨੇ ਦੇਸ ਦੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀ ਭੇਜ ਕੇ ਮੰਗ ਕੀਤੀ ਕਿ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਮਜ਼ਦੂਰਾਂ, ਛੋਟੇ ਕਾਰੋਬਾਰੀਆਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ | ਕੇਂਦਰ ਸਰਕਾਰ ਤੋਂ ਪੰਜਾਬ ਲਈ 20 ਹਜ਼ਾਰ ਕਰੋੜ ਦੀ ਮਦਦ ਦੇਣ ਦੀ ਵੀ ਮੰਗ ਕੀਤੀ ਗਈ | ਪੰਜਾਬ ਸਰਕਾਰ ਨੂੰ 12 ਹਜ਼ਾਰ ਕਰੋੜ ਰੁਪਏ ਜੋ ਆਫ਼ਤਾਂ ਲਈ ਰੱਖਿਆ ਹੈ ਵੀ ਲੋਕਾਂ ਨੂੰ ਦੇਣ ਦੀ ਮੰਗ ਕੀਤੀ ਗਈ | ਆਗੂਆਂ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਜੋ ਨਾਬਾਲਗ਼ ਬੱਚੇ ਨਾਲ ਘਟਨਾ ਵਾਪਰੀ ਹੈ ਉਸ ਦੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇ | ਇਸ ਮੌਕੇ ਹਰਪਾਲ ਕੌਰ, ਕੁਲਵਿੰਦਰ ਕੌਰ ਅਤੇ ਬਬੀਤਾ ਰਾਣੀ ਹਾਜ਼ਰ ਸਨ |