29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

Ad Position 21
No active advertisement
ਅਜੀਤ ਡੈਸਕ 29-09-2025
ਲਹਿਰਾਗਾਗਾ, 28 ਸਤੰਬਰ (ਮਦਨ ਸ਼ਰਮਾ) - ਕਰਨਲ ਡਿਗਰੀ ਕਾਲਜ, ਚੂੜਲ ਕਲਾਂ (ਸੰਗਰੂਰ) ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ | ਕਾਲਜ ਪਿ੍ੰਸੀਪਲ ਡਾ. ਪਰਵੀਨ ਸ਼ਰਮਾ ਅਤੇ ਕਾਲਜ ਇੰਚਾਰਜ ਯਸ਼ਨਦੀਪ ਜੀ ਦੀ ਅਗਵਾਈ, ਸਮਰਥਨ ਅਤੇ ਵਚਨਬੱਧਤਾ ਕਰ ਕੇ ਭਗਤ ਸਿੰਘ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਅਧਿਆਪਕਾਂ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਜਾਖ਼ਲ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯਾਦਗਾਰੀ ਬੁੱਤ ਦੀ ਸਫ਼ਾਈ ਕੀਤੀ | ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਅਤੇ ਐਨ ਸੀ ਸੀ ਕੈਡਿਟਾਂ ਨੇ ਭਗਤ ਸਿੰਘ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਸਹੁੰ ਖਾਧੀ | ਕਾਲਜ ਦੇ ਇੰਚਾਰਜ ਯਸ਼ਨਦੀਪ ਜੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਤਸ਼ਾਹਜਨਕ ਭਾਗੀਦਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਸਮੇਤ ਮਹਾਨ ਦੇਸ਼ ਭਗਤਾਂ ਦੀ ਸੋਚ 'ਤੇ ਚੱਲਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਲੇਖਕ ਮੋਹਨ ਭੰਡਾਰੀ ਦੇ ਜੀਵਨ ਤੇ ਕਹਾਣੀ ਕਲਾ ਬਾਰੇ ਸੰਵਾਦ ਅਗਲੀ ਖ਼ਬਰ ਆਈ.ਟੀ.ਆਈ. ਦੇ ਇਲੈਕਟ੍ਰੀਸ਼ਨ ਟਰੇਡ ਵਿਚ ਪਿੰਡ ਆਹਨਖੇੜੀ ਦੇ ਦੋ ਸਕੇ ਭਰਾਵਾਂ ਨੇ ਪਹਿਲਾ ਅਤੇ ਦੂਜਾ ਸਥਾਨ ਕੀਤਾ ਹਾਸਲ
Ad Position 24