10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਮਨਾਉਣਗੇ ਖਾਲੀ ਦਿਵਾਲੀ

Ad Position 21
No active advertisement
ਅਜੀਤ ਡੈਸਕ 19-10-2025
ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਧੀਰਜ ਪਸ਼ੌਰੀਆ) - ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਦਿਵਾਲੀ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ 19 ਅਕਤੂਬਰ ਐਤਵਾਰ ਨੂੰ ਸਥਾਨਕ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਖਾਲੀ ਦਿਵਾਲੀ ਮਨਾਈ ਜਾਵੇਗੀ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝਨੀਰ ਅਤੇ ਹਰਜਿੰਦਰ ਸਿੰਘ ਬੁਡਲਾਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜਦਕਿ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਇੱਕ ਵੀ ਰੈਗੂਲਰ ਪੋਸਟ ਨਹੀਂ ਕੱਢੀ | ਇਸ ਕਾਰਨ ਹਜ਼ਾਰਾਂ ਬੇਰੁਜ਼ਗਾਰ ਲਗਾਤਾਰ ਓਵਰ ਏਜ਼ ਹੋ ਰਹੇ ਹਨ | ਬੇਰੁਜ਼ਗਾਰਾਂ ਨੇ ਦੋਸ਼ ਲਾਇਆ ਕਿ ਭਾਵੇਂ ਸਾਲ ਬਦਲੇ ਹਨ ਪ੍ਰੰਤੂ ਬੇਰੁਜ਼ਗਾਰਾਂ ਦੀ ਦਿਵਾਲੀ ਅਜੇ ਵੀ ਖਾਲੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿਚ ਨਵੀਆਂ ਪੋਸਟਾਂ ਦੇਣੀਆਂ ਤਾਂ ਦੂਰ ਸਗੋਂ ਪਿਛਲੀਆਂ ਭਰਤੀਆਂ, ਜਿਸ ਵਿਚ 343 ਲੈਕਚਰਾਰ 646 ਪੀਟੀਆਈ ਅਧਿਆਪਕ, 2000 ਪੀਟੀ ਆਈ ਅਧਿਆਪਕ 1158 ਸਹਾਇਕ ਪ੍ਰੋਫੈਸਰ ਆਦਿ ਨੂੰ ਰੱਦ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਮਾਸਟਰ ਕੇਡਰ ਲੈਕਚਰਾਰ ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਜਾਰੀ ਕੀਤੀਆਂ ਜਾਣ ,ਉਮਰ ਹੱਦ ਛੋਟ ਦਿੱਤੀ ਜਾਵੇ, ਮਾਸਟਰ ਕੇਡਰ ਵਿਚ ਥੋਪੀ ਬੇਤੁਕੀ 55 ਫੀਸਦੀ ਸ਼ਰਤ ਨੂੰ ਮੁੱਢ ਤੋਂ ਰੱਦ ਕੀਤਾ ਜਾਵੇ | ਆਰਟ ਐਂਡ ਕਰਾਫਟ 250 ਪੋਸਟਾਂ ਦੀ ਲਿਖਤੀ ਪ੍ਰੀਖਿਆ ਤੁਰੰਤ ਲਈ ਜਾਵੇ | ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ 270 ਪੋਸਟਾਂ ਵਿਚ ਉਮਰ ਹੱਦ ਛੋਟ ਦਿੱਤੀ ਜਾਵੇ | ਇਸ ਲਈ ਬੇਰੁਜ਼ਗਾਰ ਦਿਵਾਲੀ ਦੇ ਤਿਉਹਾਰ ਮੌਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਤੋਂ ਇਕੱਠੇ ਹੋ ਕੇ ਬਾਜ਼ਾਰ ਵਿਚ ਰੋਸ ਮਾਰਚ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਕੂਲ , ਵਰਦੀ ਗ੍ਰਾਂਟ ਤੇ ਸਫ਼ਾਈ ਸੇਵਕਾਂ ਦੀ ਤਨਖ਼ਾਹ ਲੰਬੇ ਸਮੇਂ ਤੋ ਲਟਕੀ ਅਗਲੀ ਖ਼ਬਰ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24